ਪੰਜਾਬ ਦੇ 19 ਜ਼ਿਲ੍ਹਿਆਂ ਦੇ ਸੈਂਕੜੇ ਅਧਿਆਪਕਾਂ ਖਿਲਾਫ FIR ਦਰਜ ਦੇ ਹੁਕਮ

17/10/2023 | Public Times Bureau | Panjab

"ਪੰਜਾਬ ਦੇ ਚਰਚਿਤ ਟੀਚਿੰਗ ਫੈਲੋਜ਼ ਘੁਟਾਲੇ ਵਿੱਚ ਮੀਡੀਆ ਅਤੇ ਹਾਈਕੋਰਟ ਦੀ ਦਿਲਚਸਪੀ ਕਾਰਨ ਵਿਜੀਲੈਂਸ ਬਿਊਰੋ ਸਰਗਰਮ ਹੋ ਗਿਆ ਹੈ। ਮਾਲੇਰਕੋਟਲਾ ਪੁਲਿਸ ਨੇ ਵਿਜੀਲੈਂਸ ਦੀ ਸਿਫ਼ਾਰਸ਼ ‘ਤੇ 11 ਅਕਤੂਬਰ 2023 ਨੂੰ ਨਵਾਂ ਮਾਮਲਾ ਦਰਜ ਕਰਕੇ 7 ਟੀਚਿੰਗ ਫੈਲੋਜ਼ ਨੂੰ ਨਾਮਜ਼ਦ ਕੀਤਾ ਹੈ, ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਵੱਖ-ਵੱਖ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਨੌਕਰੀਆਂ ਹਾਸਲ ਕਰਨ ਵਾਲੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਬਾਕੀ ਟੀਚਿੰਗ ਫੈਲੋਜ਼ ਦੇ ਖਿਲਾਫ ਮਾਮਲੇ ਦਰਜ ਕਰਾਉਣ ਦੀ ਵੀ ਸਿਫ਼ਾਰਸ਼ ਕੀਤੀ ਹੈ। ਕਿਹਾ ਜਾ ਸਕਦਾ ਹੈ ਕਿ ਵਿਜੀਲੈਂਸ ਮਾਮਲੇ ਦੀ ਤਹਿ ਤੱਕ ਜਾਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।ਵਿਜੀਲੈਂਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 11 ਅਗਸਤ 2009 ਤੋਂ 13 ਅਗਸਤ 2009 ਤੱਕ ਭਰਤੀ ਪ੍ਰਕਿਰਿਆ ਦੌਰਾਨ ਰਾਜ ਦੇ 20 ਜ਼ਿਲ੍ਹਿਆਂ ਵਿੱਚ ਭਰਤੀ ਕੀਤੇ ਗਏ ਕੁੱਲ 9 ਹਜ਼ਾਰ 998 ਟੀਚਿੰਗ ਫੈਲੋਜ਼ ਵੱਲੋਂ ਨੌਕਰੀ ਹਾਸਲ ਕਰਨ ਲਈ ਮੁਹਈਆ ਕਰਵਾਏ ਗਏ ਦਸਤਾਵੇਜਾਂ ਦੀ ਵੱਖ-ਵੱਖ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ ਚੈਕਿੰਗ ਕੀਤੀ ਗਈ। 19 ਅਕਤੂਬਰ 2009 ਨੂੰ ਤਤਕਾਲੀ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸਾਧੂ ਸਿੰਘ ਰੰਧਾਵਾ ਵੱਲੋਂ ਇੱਕ ਪੱਤਰ ਰਾਹੀਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕੀਤੇ ਗਏ ਸਨ। ਬਾਅਦ ਵਿੱਚ ਜਦੋਂ ਕੱਢੇ ਗਏ ਉਮੀਦਵਾਰਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਤਾਂ ਸਰਕਾਰ ਨੇ ਡਾਇਰੈਕਟਰ ਸਿੱਖਿਆ ਵਿਭਾਗ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਬਣਾ ਕੇ ਕੱਢੇ ਗਏ ਉਮੀਦਵਾਰਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ। ਇਸ ਤੋਂ ਬਾਅਦ ਕਮੇਟੀ ਦੀ ਰਿਪੋਰਟ ਅਨੁਸਾਰ ਹਟਾਏ ਗਏ 583 ਉਮੀਦਵਾਰਾਂ ਵਿੱਚੋਂ 457 ਦੇ ਸਰਟੀਫਿਕੇਟ ਜਾਅਲੀ ਪਾਏ ਗਏ। ਜਿਸ ਕਾਰਨ ਉਸ ਸਮੇਂ ਫੈਸਲਾ ਲਿਆ ਗਿਆ ਸੀ ਕਿ ਇਨ੍ਹਾਂ ਸਾਰਿਆਂ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇ। ਜਿਸ ਦੇ ਖਿਲਾਫ ਇਨ੍ਹਾਂ ਉਮੀਦਵਾਰਾਂ ਨੇ ਮੁੜ ਹਾਈਕੋਰਟ ਵਿੱਚ ਰਿੱਟ ਦਾਇਰ ਕੀਤੀ ।ਬਾਅਦ ਵਿੱਚ 11 ਅਗਸਤ 2010 ਨੂੰ ਹਾਈ ਕੋਰਟ ਨੇ ਸਰਕਾਰ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ। ਇਸ ਤੋਂ ਬਾਅਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਵੱਲੋਂ ਕੁਝ ਉਮੀਦਵਾਰਾਂ ਖ਼ਿਲਾਫ਼ ਕੇਸ ਦਰਜ ਕਰਵਾਏ ਗਏ ਸਨ, ਜਿਨ੍ਹਾਂ ਵਿੱਚ ਬਠਿੰਡਾ ਦੇ 5, ਫਿਰੋਜ਼ਪੁਰ ਦੇ 3 ਹੁਸ਼ਿਆਰਪੁਰ ਦੇ 8, ਅਤੇ ਕਪੂਰਥਲਾ ਲੁਧਿਆਣਾ ਦੇ 7, 7 ਮੁਕਤਸਰ ਸਾਹਿਬ ਦੇ 4, ਪਟਿਆਲਾ ਦੇ 1 ਅਤੇ ਰੋਪੜ ਦੇ 2 ਟੀਚਿੰਗ ਫੈਲੋ ਦੇ ਖਿਲਾਫ ਸਿੱਖਿਆ ਵਿਭਾਗ ਵੱਲੋਂ ਦਰਜ ਕਰਵਾਏ ਗਏ ਮਾਮਲੇ ਚੱਲ ਰਹੇ ਹਨ।"

Orders To Register Fir Against Hundreds Of Teachers Of 19 Districts Of Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App