ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਕਟੜਾ ਦੂਲੋ 'ਚ ਦੀਵਾਲੀ ਦੀ ਰਾਤ ਕਰੀਬ ਡੇਢ ਵਜੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਨੌਜਵਾਨ ਦੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇਕ ਲਾਪਤਾ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੋਮਵਾਰ ਸਵੇਰੇ ਏਡੀਸੀਪੀ ਤਿੰਨ ਅਭਿਮਨਿਊ ਰਾਣਾ, ਏਸੀਪੀ ਸੁਰਿੰਦਰ ਸਿੰਘ ਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ।
ਲੋਕਾਂ ਮੁਤਾਬਕ ਇਲਾਕੇ 'ਚ ਦੋਵਾਂ ਪਾਸਿਆਂ ਤੋਂ 40 ਦੇ ਕਰੀਬ ਗੋਲ਼ੀਆਂ ਚੱਲੀਆਂ। ਹਮਲਾਵਰ ਰਾਤ ਸਮੇਂ ਇਲਾਕੇ 'ਚ ਚੱਲ ਰਹੇ ਜੂਏ ਦੀ ਰਕਮ ਲੁੱਟਣ ਪਹੁੰਚੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਜੂਆ ਖੇਡ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਤੇ ਜੂਆ ਖੇਡ ਰਹੇ ਲੋਕਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਓਂ ਗੋਲ਼ੀਬਾਰੀ ਹੋਈ। ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਮ੍ਰਿਤਕ ਦੀ ਪਛਾਣ ਪੰਡੋਰੀ ਵੜੈਚ ਵਾਸੀ ਅਰੁਣ ਵਜੋਂ ਹੋਈ ਹੈ।
On The Night Of Diwali Two Gambling Factions Fired A Youth Of Pandori Varaich Was Killed 2 Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)