ਸੁਖਨ ਵਰਮਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਲਾਡੀ ਚਾਹਲ ਦੇ ਨਾਲ ਮਿਲਕੇ ਲਗਾਈ ਹਲਦੀ

29/11/2023 | Public Times Bureau | Panjab

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਿਹਾ ਹੈ। ਇਹ ਸਭ ਉਨ੍ਹਾਂ ਦੀਆਂ ਪੋਸਟਾਂ ਤੋਂ ਸਪਸ਼ਟ ਹੁੰਦਾ ਹੈ।

ਦਰਅਸਲ, ਸੁਖਨ ਵਰਮਾ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਗਰਲਫ੍ਰੈਂਡ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ ਉਸਨੇ ਹਾਂ ਕਿਹਾ... ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਅਸਲ ਵਿੱਚ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ।

ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ  ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਿਹਾ ਮੇਹਰ ਆ ਮਾਲਕਾ ਤਿੰਨੇ ਭਰਾ ਵਿਆਹੇ ਗਏ... ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।

 

Sukhan Verma s Wedding Ceremony Begins Turmeric Is Planted Along With Ladi Chahal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App