ਭਾਈ ਰਾਜੋਆਣੇ ਦੇ ਮਾਮਲੇ ’ਚ ਸਰਕਾਰ ਕਰੇ ਆਰ-ਪਾਰ ਦਾ ਫੈਸਲਾ : ਧਾਮੀ

30/11/2023 | Public Times Bureau | Amritsar

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 72 ਘੰਟੇ ਦੇ ਨੋਟਿਸ ਤੇ ਸੱਦੀ ਗਈ ਅੰਤ੍ਰਿਗ ਕਮੇਟੀ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸਰਕਾਰ ਨੂੰ ਆਰ ਜਾਂ ਪਾਰ ਦਾ ਫੈਸਲਾ ਲੈਣ ਲਈ ਕਿਹਾ ਹੈ। ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੁੱਚੀ ਅੰਤ੍ਰਿਗ ਕਮੇਟੀ ਵਿਚ ਲੰਬੀਆਂ ਵਿਚਾਰਾਂ ਕਰਕੇ ਭਾਈ ਰਾਜੋਆਣਾ ਨੂੰ 5 ਦਸੰਬਰ ਨੂੰ ਭੁੱਖ ਹੜਤਾਲ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਵੱਲੋਂ ਪਿਛਲੇ ਸਮੇਂ ਵਿੱਚ 11 ਮੈਂਬਰੀ ਕਮੇਟੀ ਬਣਾਈ ਗਈ ਸੀ ਜੋ ਬੰਦੀ ਸਿੰਘਾਂ ਦੇ ਰਿਹਾਈ ਲਈ ਕਾਰਵਾਈਆਂ ਕਰ ਰਹੀ ਹੈ ਇਸੇ ਕਮੇਟੀ ਵਿੱਚੋਂ ਤਿੰਨ ਮੈਂਬਰ ਛੱਡ ਗਏ ਸਨ ਤੇ ਰਹਿੰਦੇ ਅੱਠ ਮੈਂਬਰ 2 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਇਕੱਤਰਤਾ ਕਰਕੇ ਅਗਲੀ ਰਣਨੀਤੀ ਤਿਆਰ ਕਰੇਗੀ।

In The Case Of Bhai Rajoane The Government Should Make A Cross border Decision Dhami


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App