ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌ.ਤ, ਕੁਰੂਕਸ਼ੇਤਰ ਦੇ ਪਿੰਡ ਕਿਹੜਾ ਨੈਸੀ ਦਾ ਸੀ ਵਸਨੀਕ

03/12/2023 | Public Times Bureau | Panjab

ਹੁਣੇ ਜਿਹੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਭਾਰਤ ਤੋਂ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ ਲਗਭਗ 60 ਸਾਲ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਕਿਹੜਾ ਨੈਸੀ ਦੇ ਵਸਨੀਕ ਸੀ। ਪ੍ਰੀਤਮ ਸਿੰਘ ਜਥੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਸੀ ਤੇ ਜਦੋਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਤੋਂ ਦਰਸ਼ਨ ਕਰਕੇ ਸ਼ਾਮ ਤਕਰੀਬਨ 6 ਵਜੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜਾ ਤਾਂ ਉਨ੍ਹਾਂ ਦੀ ਤਬੀਅਤ ਵਿਗੜ ਗਈ।ਉਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਪ੍ਰੀਤਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਪ੍ਰੀਤਮ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ।

The Death Of A Sikh Pilgrim Who Went To Pakistan To Celebrate Prakash Purab Was A Resident Of The Village Of Kurukshetra


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App