ਰਾਜੋਆਣਾ ਨੇ ਜੇਲ੍ਹ 'ਚ ਭੁੱਖ ਹੜਤਾਲ ਕੀਤੀ ਸ਼ੁਰੂ, ਭੈਣ ਕਮਲਦੀਪ ਕੌਰ ਮੁਲਾਕਾਤ ਲਈ ਪੁੱਜੀ ਪਟਿਆਲਾ

05/12/2023 | Public Times Bureau | Panjab

ਕੇਂਦਰੀ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਕਹੇ ਮੁਤਾਬਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੀ ਸਵੇਰ ਰਾਜੋਆਣਾ ਨੇ ਖਾਣਾ ਨਹੀਂ ਖਾਧਾ। ਜੇਲ੍ਹ ਅਧਿਕਾਰੀਆਂ ਅਨੁਸਾਰ ਰਾਜੋਆਣਾ ਨੂੰ ਖਾਣਾ ਖਾਣ ਦੀ ਅਪੀਲ ਕੀਤੀ ਸੀ ਪਰ ਉਹ ਨਹੀਂ ਮੰਨੇ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੀ ਜੇਲ੍ਹ 'ਚ ਮੁਲਾਕਾਤ ਕਰਨ ਲਈ ਪੁੱਜੇ। ਦੱਸਣਾ ਬਣਦਾ ਹੈ ਕਿ ਰਾਜੋਆਣਾ ਦੀ ਕਰੀਬ 12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਫਾਂਸੀ ਸਜ਼ਾ ਮਾਫੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਪੀਲ ਪਾਈ ਗਈ ਸੀ। ਅਦਾਲਤ ਵਲੋਂ ਇਸ ਬਾਰੇ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਬਾਰੇ ਕਿਹਾ ਗਿਆ ਸੀ। ਲੰਮੇ ਸਮੇਂ ਤੋਂ ਇਸ ਅਪੀਲ ਤੇ ਕੇਂਦਰ ਸਰਕਾਰ ਵਲੋਂ ਫੈਸਲਾ ਨਾ ਲੈਣ ਤੇ ਅਕਾਲੀ ਦਲ ਵਲੋਂ ਪੂਰੀ ਪੈਰਵਾਈ ਨਾ ਕਰਨ ਕਰਕੇ ਬਲਵੰਤ ਸਿੰਘ ਰਾਜੋਆਣਾ ਨਰਾਜ਼ ਹਨ। ਰਾਜੋਆਣਾ ਨੇ ਬੀਤੇ ਦਿਨੀਂ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ 'ਚ ਦਖਲ ਦੇਣ ਤੇ ਅਕਾਲੀ ਦਲ ਵਲੋਂ ਪਾਈ ਅਪੀਲ ਵਾਪਸ ਲੈਣ ਲਈ ਕਿਹਾ ਸੀ। ਅਜਿਹਾ ਨਾ ਹੋਣ ਦੀ ਸੂਰਤ ਵਿਚ 5 ਦਸੰਬਰ ਤੋਂ ਭੁੱਖ ਹੜਤਾਲ ਦੀ ਚਿਤਾਵਨੀ ਦਿਤੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਹੋਰ ਜੇਲ੍ਹ 'ਚ ਮੁਲਾਕਾਤ ਲਈ ਪੁੱਜੇ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ।

Rajoana Started Hunger Strike In Jail Sister Kamaldeep Kaur Came To Patiala For Meeting


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App