ਪੰਜਾਬ 'ਚ ਨਾਜਾਇਜ਼ ਮਾਈਨਿੰਗ ਨਹੀਂ ਰੁਕ ਰਹੀ ਹੈ। ਅੱਜ ਫਿਰ ਮਾਈਨਿੰਗ ਵਿਭਾਗ ਦੀ ਟੀਮ ਨੇ ਵੱਡਾ ਐਕਸ਼ਨ ਕੀਤਾ ਹੈ। ਮਾਈਨਿੰਗ ਵਿਭਾਗ ਨੇ 6 ਟਿੱਪਰ ਤੇ 2 ਜੇਸੀਬੀ ਜ਼ਬਤ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਮਾਈਨਿੰਗ ਵਿਭਾਗ ਨੇ ਇਹ ਕਾਰਵਾਈ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਲਾਚੋਵਾਲ ਚਡਿਆਲ ਚੋਆ ਵਿੱਚ ਕੀਤੀ ਹੈ। ਇੱਥੇ ਸ਼ਰੇਆਮ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਹਾਸਲ ਜਾਣਕਾਰੀ ਮੁਤਾਬਕ ਨਾਜਾਇਜ਼ ਮਾਈਨਿੰਗ ’ਤੇ ਸ਼ਿਕੰਜਾ ਕੱਸਦਿਆਂ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਲਾਚੋਵਾਲ ਚਡਿਆਲ ਚੋਆ ਵਿੱਚ ਵੱਡੀ ਕਾਰਵਾਈ ਕਰਦਿਆਂ ਅੱਜ ਤੜਕੇ 5 ਵਜੇ ਉੱਥੋਂ 6 ਟਿੱਪਰ ਤੇ 2 ਜੇਸੀਬੀ ਕਬਜ਼ੇ ਵਿੱਚ ਲੈਣ ਵਿੱਚ ਸਫ਼ਲਤਾ ਹਾਸਲ ਕੀਤੀ। ਟੀਮ ਨੂੰ ਪੁੱਜਦਾ ਦੇਖ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਵਿਅਕਤੀ ਉਥੋਂ ਭੱਜ ਗਏ ਪਰ ਪੁਲਿਸ ਨੇ ਉਕਤ ਮਸ਼ੀਨਰੀ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ (ਦਿਹਾਤੀ) ਤਲਵਿੰਦਰ, ਸੀਆਈਏ ਇੰਚਾਰਜ ਬਲਵਿੰਦਰ ਪਾਲ ਤੇ ਥਾਣਾ ਸਦਰ ਦੇ ਇੰਚਾਰਜ ਐਸਆਈ ਜਸਵੰਤ ਸਿੰਘ, ਮਾਈਨਿੰਗ ਵਿਭਾਗ ਦੇ ਐਸਡੀਓ ਕਰਨਦੀਪ ਸਿੰਘ, ਇੰਸਪੈਕਟਰ ਮਨਿੰਦਰ ਸਿੰਘ, ਆਕਾਸ਼ ਤੇ ਇੰਸਪੈਕਟਰ ਆਯੂਸ਼ ਦੀ ਅਗਵਾਈ ਵਿੱਚ ਪੁਲੀਸ ਨੇ ਇਹ ਕਾਰਵਾਈ ਕੀਤੀ।ਡੀਐਸਪੀ ਤਲਵਿੰਦਰ ਨੇ ਦੱਸਿਆ ਕਿ ਐਸਐਸਪੀ ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਸਾਰੀ ਮਸ਼ੀਨਰੀ ਜ਼ਬਤ ਕਰਕੇ ਥਾਣਾ ਬੁੱਲੋਵਾਲ ਵਿਖੇ ਖੜ੍ਹੀ ਕਰ ਦਿੱਤੀ ਗਈ ਹੈ ਤੇ ਇਸ ਸਬੰਧੀ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
Illegal Mining Is Not Stopping In Punjab 6 Tippers And 2 Jcbs Seized
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)