ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਨਾਲ ਗੱਲਬਾਤ ਲਈ ਬਣਾਏ ਵਫ਼ਦ ਦੀ ਇਕੱਤਰਤਾ ਅੱਜ

09/12/2023 | Public Times Bureau | Panjab

ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਅੱਜ ਸੱਦੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਸ਼ਨਿਚਰਵਾਰ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ’ਚ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।

The Meeting Of The Delegation Formed To Negotiate With The Center For The Release Of Balwant Singh Rajoana And Other Captive Singhs Today


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App