ਗੁਰੂ ਘਰਾਂ ’ਚ ਸਿਰੋਪਾਓ ਦੀ ਵਰਤੋਂ ਸਬੰਧੀ ਸਿਧਾਂਤਕ ਮਤਾ ਪਾਸ, ਇਕੱਤਰਤਾ ’ਚ ਲਏ ਕਈ ਅਹਿਮ ਫ਼ੈਸਲੇ

06/01/2024 | Public Times Bureau | Panjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੀ ਰਵਾਇਤ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ ਦੀ ਨੌਜਵਾਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਸਿਰੋਪਾਓ ਦੇਣ ਦੀ ਆਮ ਵਰਤੋਂ ’ਤੇ ਪਾਬੰਦੀ ਲਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਬੇਅੰਤ ਸਿੰਘ ਦੀ ਨੂੰਹ ਬੀਬੀ ਸੰਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਬੀਤੇ ਸਮੇਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ’ਤੇ ਪੁਲਿਸ ਵੱਲੋਂ ਤਾਬੜ-ਤੋੜ ਗੋਲੀਆਂ ਚਲਾਉਣ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਕੀਤੀ ਮਰਿਆਦਾ ਦੀ ਉਲੰਘਣਾ ਦੀ ਜਾਂਚ ਲਈ ਗਠਤ ਕੀਤੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ਨੂੰ ਅੰਤਿ੍ਰੰਗ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਭੇਜ ਦਿੱਤੀ ਹੈ। ਰਿਪੋਰਟ ਦੇ ਸੰਖੇਪ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ’ਤੇ ਇਕ ਹਜ਼ਾਰ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਸਾਹਮਣੇ ਆਈਆਂ ਹਨ। ਜਾਂਚ ਕਮੇਟੀ ਨੇ ਵੱਖ-ਵੱਖ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

ਜਿਨ੍ਹਾਂ ਵਿਚ ਨਿਹੰਗ ਜਥੇਬੰਦੀਆਂ ਦੇ ਮੁਖੀ ਵੀ ਸ਼ਾਮਲ ਹਨ ਪਰ ਸਰਕਾਰ ਦੇ ਅਧਿਕਾਰੀ ਬਿਆਨ ਦੇਣ ਤੋਂ ਮੁਨਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜਾਂਚ ਕਮੇਟੀ ਨੂੰ ਬਿਆਨ ਦੇਣ ਤੋਂ ਕੋਰੀ ਨਾਂਹ ਕੀਤੀ ਹੈ, ਜਦਕਿ ਐੱਸਐੱਸਪੀ ਨੇ ਕਈ ਪੱਤਰ ਅਤੇ ਮਿਲਣੀਆਂ ਲਈ ਜਾਣ ’ਤੇ ਵੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਬਣੀ ਪੰਜ ਮੈਂਬਰੀ ਕਮੇਟੀ ਦੀ ਕਾਰਵਾਈ ਬਾਰੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਸੀ, ਪ੍ਰੰਤੂ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਰਾਬਤਾ ਕਰਨ ਲਈ ਕਿਹਾ ਹੈ ਜਿਸ ਨੂੰ ਦੇਖਦਿਆਂ ਅਗਲੀ ਕਾਰਵਾਈ ਨੂੰ ਸਿਰੇ ਚੜ੍ਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ ਦੇ ਮੱਦੇਨਜ਼ਰ ਉਨ੍ਹਾਂ ਨੇ 31 ਦਸੰਬਰ ਤੋਂ ਸਮਾਂ ਵਧਾ ਕੇ 27 ਜਨਵਰੀ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਸੰਜੀਦਗੀ ਨਾਲ ਕਾਰਜਸ਼ੀਲ ਹੈ ਅਤੇ ਆਸ ਹੈ ਕਿ ਜਲਦ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਹੋਵੇਗੀ।

ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਮਤਾ ਪਾਸ ਕੀਤਾ ਗਿਆ। ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤਿ੍ਰੰਗ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਖੁਸ਼ਵਿੰਦਰ ਸਿੰਘ ਭਾਟੀਆ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਤ ਸਿੰਘ ਪੁੜੈਣ, ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।

ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਐੱਸਜੀਪੀਸੀ ਨੂੰ ਕਾਫੀ ਸਮੇਂ ਤੋਂ ਗੁਰੂਘਰਾਂ ਵਿਚ ਸਿਰੋਪਾਓ ਦੀ ਗਲਤ ਵਰਤੋਂ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਰਵਾਇਤ ਤੇ ਮਰਿਆਦਾ ਦੇ ਉਲਟ ਕਿਸੇ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕਰ ਦਿੱਤਾ ਜਾਂਦਾ ਸੀ ਜਦਕਿ ਇਹ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ। ਭਵਿੱਖ ਵਿਚ ਗੁਰੂ ਸਾਹਿਬਾਨ ਦੇ ਜੋਤੀ ਜੋਤ ਦਿਵਸ, ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ, ਨਗਰ ਕੀਰਤਨ ਤੇ ਹੋਰ ਪਰਬਾਂ ਦੌਰਾਨ ਕੀਰਤਨ ਕਰਨ ਵਾਲੇ ਰਾਗੀ ਜਥਿਆਂ, ਗ੍ਰੰਥੀ ਸਿੰਘਾਂ ਜਾਂ ਸਿੱਖ ਕੌਮ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵਿਅਕਤੀ ਵਿੋਸ਼ੇਸ਼ ਨੂੰ ਹੀ ਸਿਰਫ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

A Principled Resolution Regarding The Use Of Siropao In Guru Ghars Was Passed And Many Important Decisions Were Taken In The Meeting


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App