ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਜੇਲ੍ਹ ਬੈਰਕ ’ਚੋਂ ਖ਼ੁਫ਼ੀਆ ਕੈਮਰੇ ਤੇ ਮੋਬਾਈਲ ਫੜਨ ਸਬੰਧੀ ਕੀਤੀ ਵਿਚਾਰ ਚਰਚਾ

20/02/2024 | Public Times Bureau | Panjab

ਕੌਮੀ ਸੁਰੱਖਿਆ ਐਕਟ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜ ਕੇ ਮੁਲਾਕਾਤ ਕੀਤੀ।

ਸੂਤਰਾਂ ਮੁਤਾਬਕ ਭਾਈ ਖਾਲਸਾ ਦੇ ਮਾਪਿਆਂ ਨੇ ਉਕਤ ਮੁਲਾਕਾਤ ਦੌਰਾਨ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਬੈਰਕ ’ਚੋਂ ਖ਼ੁਫ਼ੀਆ ਕੈਮਰੇ ਅਤੇ ਮੋਬਾਈਲ ਫੜਨ ਦੇ ਆਸਾਮ ਪੁਲਿਸ ਦੇ ਦਾਅਵਿਆਂ ਵਿਚਕਾਰ ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੀ ਬੈਰਕ ’ਚ ਜੇਲ੍ਹ ਪ੍ਰਸ਼ਾਸਨ ਵੱਲੋਂ ਹੀ ਖ਼ੁਫ਼ੀਆ ਕੈਮਰੇ ਲਗਾਉਣ ਦੇ ਦੋਸ਼ ਲਾਉਂਦਿਆਂ ਕੀਤੀ ਭੁੱਖ ਹੜਤਾਲ ਦੇ ਸਮੁੱਚੇ ਘਟਨਾਕ੍ਰਮ ਤੋਂ ਸਿੰਘ ਸਾਹਿਬ ਨੂੰ ਜਾਣੂ ਕਰਵਾਇਆ।

ਉਧਰ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਬੈਰਕ ’ਚ ਖ਼ੁਫ਼ੀਆ ਕੈਮਰੇ ਲਾ ਕੇ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਕਰ ਰਿਹਾ ਹੈ ਜੋ ਗ਼ਲਤ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲਸਾ ਅਤੇ ਜੇਲ੍ਹ ’ਚ ਬੰਦ ਉਨ੍ਹਾਂ ਦੇ ਸਾਥੀਆਂ ਨੇ ਕੋਈ ਇੰਨਾ ਵੱਡਾ ਜੁਰਮ ਵੀ ਨਹੀਂ ਕੀਤਾ ਕਿ ਉਨ੍ਹਾਂ ’ਤੇ ਐੱਨਐੱਸਏ ਵਰਗਾ ਵੱਡਾ ਕੇਸ ਬਣਾ ਕੇ ਜੇਲ੍ਹਾਂ ’ਚ ਸੁੱਟੀ ਰੱਖਣ। ਹੁਣ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫ਼ੈਸਲੇ ’ਤੇ ਸੁਹਿਰਦਤਾ ਨਾਲ ਮੁੜ ਵਿਚਾਰ ਕਰਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦੇਵੇ।

Jathedar Harpreet Singh Met The Parents Of Amritpal Singh And Discussed The Matter Of Seizing The Secret Camera And Mobile Phone From The Jail Barrack


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App