ਅੰਮ੍ਰਿਤਸਰ ਵਿੱਚ ਲਗਾਤਾਰ ਗੁੰਡਾ ਗਰਦੀਦਾ ਤਾਂ ਵਧਦੀਆਂ ਜਾ ਰਹੀਆਂ ਹਨ ਜੋ ਕਿ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉੱਥੇ ਹੀ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਬਦ ਤੋਂ ਬੱਦਤਰ ਬਣੀ ਹੋਈ ਹੈ। ਉਥੇ ਹੀ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਆਲ ਮੰਡੀ ਇਲਾਕੇ ਦੇ ਵਿੱਚ ਇਹ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਜਾਂਦਾ ਹੈ ਤੇ ਅੱਜ ਦੇਰ ਰਾਤ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ ਪੰਜ ਵਿਖੇ ਇੱਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਛੋਟਾ ਰਾਜਨ ਤੇ ਉਸ ਦਾ ਪਰਿਵਾਰ ਸ਼ਰੇਆਮ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਜਿਹਦੇ ਚਲਦੇ ਸਾਡੇ ਭਰਾ ਤੇ ਉਹਨਾਂ ਨੂੰ ਗਲਤ ਇਲਜ਼ਾਮ ਨਸ਼ਾ ਵੇਚਣ ਦੇ ਲਗਾਏ ਜਾਂਦੇ ਸਨ।
ਸਾਡੇ ਭਰਾ ਨੇ ਆਪਣੇ ਘਰ ਦੇ ਬਾਹਰ ਸੀਸੀ ਟੀਵੀ ਕੈਮਰੇ ਲਗਾ ਦਿੱਤੇ ਜਿਸਦੇ ਚਲਦੇ ਛੋਟਾ ਰਾਜਨ ਤੇ ਉਸ ਦਾ ਪਰਿਵਾਰ ਸਾਡੇ ਪਰਿਵਾਰ ਦੇ ਨਾਲ ਰੰਜਿਸ਼ ਰੱਖਦੇ ਸੀ ਤੇ ਅੱਜ ਦਿਨ ਝਗੜਾ ਕਰਦੇ ਸੀ ਉੱਥੇ ਹੀ ਅੱਜ ਉਹਨਾਂ ਵੱਲੋਂ ਤੇਜ਼ਦਾਰ ਹਥਿਆਰਾਂ ਦੇ ਨਾਲ ਸਾਡੇ ਪਿਤਾ ਦੇ ਹਮਲਾ ਕੀਤਾ ਗਿਆ ਜਿਸ ਦੇ ਚਲਦੇ ਮੇਰਾ ਭਰਾ ਆਪਣੇ ਪਿਤਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕੋਲ ਪੁੱਜਾ ਤੇ ਉਹਨਾਂ ਵੱਲੋਂ ਉਸ ਨੂੰ ਸਿਵਿਲ ਹਸਪਤਾਲ ਵਿੱਚ ਭੇਜਿਆ ਗਿਆ। ਉੱਥੇ ਹੀ ਪਿੱਛੇ ਹੀ ਛੋਟਾ ਰਾਜਨ ਤੇ ਉਸਦੇ ਪਰਿਵਾਰਿਕ ਮੈਂਬਰ ਸਿਵਿਲ ਹਸਪਤਾਲ ਪੁੱਜੇ ਤੇ ਉਹਨਾਂ ਨੇ ਮੇਰੇ ਭਰਾ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਸਿਵਲ ਹਸਪਤਾਲ ਵਿੱਚੋਂ ਉਹ ਫਰਾਰ ਹੋ ਗਏ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਹੀ ਉਹਨਾਂ ਨੇ ਮੇਰੇ ਭਰਾ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਇਸ ਮੌਕੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਹਨਾਂ ਦਾ ਕਹਿਣਾ ਸੀ ਕਿ ਇਹ ਲੜਾਈ ਨਿਊ ਸ਼ਹੀਦ ਉਧਮ ਸਿੰਘ ਨਗਰ ਗਲੀ ਨੰਬਰ ਪੰਜ ਵਿਖੇ ਵਿਖੇ ਹੋਈ ਹੈ ਤੇ ਜਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ, ਅਸੀਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The Youth Was Attacked With Sharp Weapons While Stopping The Sale Of Drugs The Youth Died
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)