ਦਿੱਲੀ ਕੂਚ ਕਰਨ ਦੀ ਹੋਣ ਵਾਲੀ ਆ ਤਿਆਰੀ? ਕੌਮੀ ਪੱਧਰ ਦੀ ਹੋਵੇਗੀ ਮੀਟਿੰਗ, ਕੱਲ੍ਹ ਲਿਆ ਜਾਵੇਗਾ ਅੰਤਿਮ ਫੈਸਲਾ

27/02/2024 | Public Times Bureau | Panjab

ਪੰਜਾਬ ਦੇ ਕਿਸਾਨ 15 ਦਿਨ ਤੋਂ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ ਪਰ ਦੋਵਾਂ ਥਾਵਾਂ ਉਪਰ ਵੱਡੀ ਗਿਣਤੀ ਕਿਸਾਨ ਧਰਨਾ ਲਾਈ ਬੈਠੇ ਹਨ। ਹੁਣ ਕਿਸਾਨ 28 ਫਰਵਰੀ ਨੂੰ ਅਗਲੀ ਰਣਨੀਤੀ ਦਾ ਐਲਾਨ ਕਰਨਗੇ।ਹਾਸਲ ਜਾਣਕਾਰੀ ਮੁਤਾਬਕ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਨਗੇ। ਇਸ ਵਿੱਚ ਦਿੱਲੀ ਮਾਰਚ ਬਾਰੇ ਚਰਚਾ ਕੀਤੀ ਜਾਵੇਗੀ। ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ।

ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਸਰਵਨ ਪੰਧੇਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੇ ਕੁਝ ਅਧਿਕਾਰੀ ਕਹਿ ਰਹੇ ਹਨ ਕਿ ਹਰਿਆਣਾ ਪੁਲਿਸ ਖਿਲਾਫ ਐਫਆਈਆਰ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਟੁੱਟੀ ਹੈ ਪਰ, ਅਜਿਹਾ ਨਹੀਂ ਹੈ। ਅਸਲ ਵਿੱਚ ਠੇਕਾ ਅਧਾਰਤ ਖੇਤੀ ਦੇ ਪ੍ਰਸਤਾਵ ਕਰਕੇ ਗੱਲਬਾਤ ਟੁੱਟੀ ਹੈ। ਅਸੀਂ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਾਂ। ਇਸ ਕਾਰਨ ਗੱਲਬਾਤ ਵਿੱਚ ਅੜਿੱਕਾ ਪੈਦਾ ਹੋਇਆ ਹੈ। ਪੰਧੇਰ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਅੰਦੋਲਨ ਨੂੰ ਦੇਸ਼ ਭਰ ਵਿੱਚ ਸਮਰਥਨ ਮਿਲਿਆ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਦਿਵਾਸੀਆਂ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ। ਅੰਦੋਲਨ ਦੀ ਹਮਾਇਤ ਵਿੱਚ 26 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ। ਅੰਦੋਲਨਕਾਰੀ ਜਥੇਬੰਦੀਆਂ ਨੇ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਦੇ ਪੁਤਲੇ ਫੂਕੇ।

ਇਸ ਦੇ ਨਾਲ ਹੀ ਖਨੌਰੀ ਸਰਹੱਦ 'ਤੇ ਜ਼ਖਮੀ ਹੋਏ ਕਿਸਾਨ ਪ੍ਰਿਤਪਾਲ ਸਿੰਘ ਸਬੰਧੀ ਸੋਮਵਾਰ ਨੂੰ ਹਾਈਕੋਰਟ 'ਚ ਸੁਣਵਾਈ ਹੋਈ। ਇਸ ਵਿੱਚ ਹਰਿਆਣਾ ਪੁਲਿਸ ਨੇ ਪ੍ਰਿਤਪਾਲ ਨੂੰ ਹਿਰਾਸਤ ਵਿੱਚ ਲੈਣ ਦੀ ਗੱਲ ਤੋਂ ਇਨਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਪ੍ਰਿਤਪਾਲ ਕਿਸਾਨਾਂ ਤੇ ਪੁਲਿਸ ਝੜਪ ਦੌਰਾਨ ਹਰਿਆਣਾ ਸਰਹੱਦ 'ਤੇ ਡਿੱਗਿਆ ਪਿਆ ਸੀ। ਉਸ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਈਕੋਰਟ ਨੇ ਰੋਹਤਕ ਪੀਜੀਆਈ ਤੋਂ 28 ਫਰਵਰੀ ਨੂੰ ਪ੍ਰਿਤਪਾਲ ਦੀ ਮੈਡੀਕਲ ਰਿਪੋਰਟ ਮੰਗੀ ਹੈ।ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਦਿੱਲੀ ਕੂਚ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ, ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੇ ਸਿੰਘੂ ਤੇ ਟਿੱਕਰੀ ਸਰਹੱਦਾਂ ਨੂੰ ਅਸਥਾਈ ਤੌਰ 'ਤੇ ਖੋਲ੍ਹਿਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਦਿੱਲੀ ਤੋਂ ਚੰਡੀਗੜ੍ਹ ਜਾਣ ਲਈ ਕੁਰੂਕਸ਼ੇਤਰ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਦੀ ਸਰਵਿਸ ਰੋਡ ਨੂੰ ਖੋਲ੍ਹ ਦਿੱਤੀ ਹੈ। ਇੱਥੇ ਲਗਾਏ ਗਏ ਸੀਮਿੰਟ ਦੀ ਬੈਰੀਕੇਡਿੰਗ ਨੂੰ ਜੇਸੀਬੀ ਨਾਲ ਹਟਾ ਦਿੱਤਾ ਗਿਆ ਹੈ।

Preparing To Leave Delhi There Will Be A National Level Meeting The Final Decision Will Be Taken Tomorrow


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App