ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦਿੱਤਾ ਪੁੱਤਰ ਨੂੰ ਜਨਮ, ਬਲਕੌਰ ਸਿੰਘ ਨੇ ਇੰਸਟਾ ਅਕਾਊਂਟ 'ਤੇ ਦਿੱਤੀ ਜਾਣਕਾਰੀ

17/03/2024 | Public Times Bureau | Panjab

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਖਬਰ ਦਾ ਖੁਲਾਸਾ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਚਰਨ ਕੌਰ ਨੂੰ ਮੂਸੇਵਾਲਾ ਦੇ ਛੋਟੇ ਭਰਾ ਦੀ ਬਖਸ਼ਿਸ਼ ਹੋਈ ਹੈ।ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀਆਂ ਅਸੀਸਾਂ ਨਾਲ, ਅਕਾਲ ਪੁਰਖ ਨੇ ਸਾਨੂੰ ਸ਼ੁਭ ਦੇ ਛੋਟੇ ਹੀਰੋ ਨੂੰ ਆਪਣੀ ਗੋਦ ਵਿੱਚ ਦਿੱਤਾ ਹੈ। ਪ੍ਰਮਾਤਮਾ ਦੀ ਮਿਹਰ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

ਦੱਸ ਦੇਈਏ ਕਿ ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕਰ ਇਹ ਗੁੱਡ ਨਿਊਜ਼ ਫੈਨਜ਼ ਨੂੰ ਤੁਸੀ ਹੈ। ਤੁਸੀ ਵੀ ਵੇਖੋ ਬਲਕੌਰ ਸਿੰਘ ਦੀ ਇਹ ਪੋਸਟ...ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਦੱਸ ਦੇਈਏ ਕਿ ਬਲਕੌਰ ਸਿੰਘ ਵੱਲੋਂ ਸ਼ੇਅਰ ਕੀਤੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਉੱਪਰ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ-ਬਹੁਤ ਮੁਬਾਰਕਾਂ, ਵਾਹਿਗੂਰੁ ਨੇ ਬਹੁਤ ਮੇਹਰ ਕੀਤੀ...ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਸਦਾ ਨਾਂਅ ਵੀ ਸ਼ੁਭਦੀਪ ਸਿੰਘ ਹੀ ਰੱਖੋ। ਬਲਕੌਰ ਸਿੰਘ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੰਦੇ ਹੋਏ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਨਵਜੰਮੇ ਬੱਚੇ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।

Sidhu Moosewala s Mother Gave Birth To A Son Balkaur Singh Gave Information On His Instagram Account


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App