ਭਾਰਤੀ ਮੌਸਮ ਵਿਭਾਗ ਦੁਆਰਾ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਪੰਜਾਬ ਸਮੇਤ ਉੱਤਰ ਭਾਰਤ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਅਗਲੇ ਕੁਝ ਦਿਨਾਂ ‘ਚ ਬਾਰਿਸ਼ ਹੋਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਦਿੱਲੀ ਦਾ ਤਾਪਮਾਨ ਇਸ ਸਮੇਂ ਉੱਚਾ ਹੈ। ਲੋਕ ਗਰਮੀ ਨਾਲ ਜੂਝ ਰਹੇ ਹਨ। ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ। ਪੰਜਾਬ, ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਦੀ ਭਵਿੱਖਬਾਣੀ ਹੈ। ਅਗਲੇ ਤਿੰਨ ਦਿਨਾਂ ਤੱਕ ਇੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਸ ਦੇ ਨਾਲ ਹੀ ਉੱਤਰਾਖੰਡ ਦੇ ਬਾਗੇਸ਼ਵਰ ਅਤੇ ਅਲਮੋੜਾ ‘ਚ ਬੱਦਲ ਫਟਣ ਦੀ ਸੂਚਨਾ ਮਿਲੀ ਹੈ। ਉੱਤਰਕਾਸ਼ੀ ਵਿੱਚ ਗੜੇ ਪਏ ਹਨ। ਬੰਗਾਲ ਵਿੱਚ ਵੀ ਮੌਸਮ ਖ਼ਰਾਬ ਦੱਸਿਆ ਜਾ ਰਿਹਾ ਹੈ। ਕੋਲਕਾਤਾ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਪਿਆ ਹੈ।
ਉੱਤਰਾਖੰਡ ਵਿੱਚ ਮੀਂਹ ਕਾਰਨ ਜੰਗਲਾਂ ਵਿੱਚ ਲੱਗੀ ਅੱਗ ਬੁਝ ਗਈ ਹੈ ਪਰ ਬਾਗੇਸ਼ਵਰ ਅਤੇ ਅਲਮੋੜਾ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ‘ਤੇ ਨਦੀਆਂ ‘ਚ ਉਛਾਲ ਹੈ, ਸੜਕਾਂ ਰੁੜ੍ਹ ਗਈਆਂ ਹਨ। ਜਨਜੀਵਨ ‘ਤੇ ਡੂੰਘਾ ਅਸਰ ਪਿਆ ਹੈ।
Warning Of Heavy Rain Strong Storm And Hailstorm In Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)