ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਭਾਵੇਂ ਪੂਰੀ ਚੌਕਸੀ ਵਰਤ ਰਹੀ ਹੈ ਅਤੇ ਜ਼ਿਲ੍ਹੇ ’ਚ ਨਾਕਾਬੰਦੀ ਕਰ ਕੇ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੀ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸੰਗਤ ਮੰਡੀ ਵਿਚ ਸੋਮਵਾਰ ਨੂੰ ਦਿਨ-ਦਿਹਾੜੇ ਇਕ ਵਿਅਕਤੀ ਦੀ ਉਸ ਦੇ ਘਰ ’ਚ ਵੜ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 37 ਸਾਲਾ ਸੂਰਜ ਕੁਮਾਰ ਉਰਫ ਕਾਲਾ ਵਾਸੀ ਸੰਗਤ ਮੰਡੀ ਵਜੋਂ ਹੋਈ ਹੈ। ਨੌਜਵਾਨ ਦੀ ਹੱਤਿਆ ਦਾ ਕਾਰਨ ਰੰਜਿਸ਼ ਦੱਸਿਆ ਜਾ ਰਿਹਾ ਹੈ ਜਦੋਂਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵਿਚ ਇਕ ਗੈਂਗਸਟਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਕਾਰਨ ਸੰਗਤ ਮੰਡੀ ਵਿਚ ਦਹਿਸ਼ਤ ਦਾ ਮਾਹੌਲ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸਪੀ (ਡੀ) ਅਜੇ ਗਾਂਧੀ, ਡੀਐੱਸਪੀ ਦਿਹਾਤੀ ਮਨਜੀਤ ਸਿੰਘ ਅਤੇ ਥਾਣਾ ਸੰਗਤ ਦੇ ਐੱਸਐੱਚਓ ਸੰਦੀਪ ਭਾਟੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਉਕਤ ਮਾਮਲਾ ਗੈਂਗਵਾਰ ਦਾ ਦੱਸਿਆ ਜਾ ਰਿਹਾ ਹੈ। ਸੰਗਤ ਮੰਡੀ ਦੀ ਰਹਿਣ ਵਾਲੀ ਸੁਨੀਤਾ ਨੇ ਦੱਸਿਆ ਕਿ ਸੋਮਵਾਰ ਨੂੰ ਉਸ ਦਾ ਪਤੀ ਸੂਰਜ ਕੁਮਾਰ ਉਰਫ ਕਾਲਾ ਘਰ ’ਚ ਸੀ। ਅਚਾਨਕ ਚਾਰ-ਪੰਜ ਵਿਅਕਤੀਆਂ ਨੇ ਦਰਵਾਜ਼ਾ ਖੜਕਾਉਣਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਆਏ ਨੌਜਵਾਨਾਂ ’ਚੋਂ ਇਕ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲੀ ਉਸ ਦੇ ਪਤੀ ਸੂਰਜ ਦੀ ਛਾਤੀ ਵਿਚ ਲੱਗੀ ਅਤੇ ਹਮਲਾਵਰ ਮੌਕੇ ਤੋਂ ਕਾਰ ’ਚ ਫ਼ਰਾਰ ਹੋ ਗਏ। ਲਹੂ-ਲੁਹਾਨ ਹੋਏ ਸੂਰਜ ਨੂੰ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
A Young Man Was Shot Dead After Entering The House Death A Case Of Murder Has Been Registered Against Four Persons
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)