ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
Dhanaasaree Fifth Mehl People Try To Deceive Others But The Inner knower The Searcher Of Hearts Knows Everything
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)