ਦੀਨਾਨਗਰ ਜਾ ਰਹੇ ਦੋ ਦੋਸਤਾਂ ਦੀ ਸੜਕ ਹਾਦਸੇ ’ਚ ਮੌਤ, ਤੇਜ਼ ਰਫ਼ਤਾਰ ਇਨੋਵਾ ਨਾਲ ਟੱਕਰ ਕਾਰਨ ਵਾਪਰਿਆ ਹਾਦਸਾ

07/07/2024 | Public Times Bureau | panjab

ਸ਼ੁੱਕਰਵਾਰ ਰਾਤ ਨੂੰ ਗੁਰਦਾਸਪੁਰ ਤੋਂ ਦੀਨਾਨਗਰ ਜਾ ਰਹੇ ਦੋ ਦੋਸਤਾਂ ਦੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨਾਲ ਟੱਕਰ ਹੋਣ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਅਗਰਵਾਲ (25) ਪੁੱਤਰ ਮਨੋਜ ਸਿੰਗਲਾ ਵਾਸੀ ਰੇਲਵੇ ਰੋਡ ਅਤੇ ਵਰੁਣ ਮਹਾਜਨ (25) ਪੁੱਤਰ ਭਾਰਤ ਭੂਸ਼ਣ ਮਹਾਜਨ ਵਾਸੀ ਗੁਰੂ ਨਾਨਕ ਗਲੀ ਗਾਂਧੀ ਗੇਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਦੋਸਤ ਮੋਟਰਸਾਈਕਲ ’ਤੇ ਗੁਰਦਾਸਪੁਰ ਤੋਂ ਦੀਨਾਨਗਰ ਵਾਪਸ ਆ ਰਹੇ ਸਨ। ਰਾਤ ਕਰੀਬ 10 ਵਜੇ ਜਦੋਂ ਉਹ ਦੋਵੇਂ ਸ਼ਹਿਰ ਦੇ ਜੀਟੀ ਰੋਡ ’ਤੇ ਸਥਿਤ ਭਾਰਤ ਇੰਡਸਟਰੀਜ਼ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਅੱਗੇ ਜਾ ਰਹੀ ਆਲਟੋ ਕਾਰ ਨੂੰ ਓਵਰਟੇਕ ਕਰਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।

ਇਨੋਵਾ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਹ ਮੋਟਰਸਾਈਕਲ ਤੇ ਉਸ ’ਤੇ ਸਵਾਰ ਵਰੁਣ ਮਹਾਜਨ ਨੂੰ ਕਾਫ਼ੀ ਦੂਰ ਤੱਕ ਘਸੀਟ ਕੇ ਲੈ ਗਈ, ਜਦਕਿ ਪਿੱਛੇ ਬੈਠਾ ਹਿਤੇਸ਼ ਅਗਰਵਾਲ ਹਵਾ ’ਚ ਉਛਲ ਕੇ ਸੜਕ ਕਿਨਾਰੇ ਇਕ ਦਰੱਖ਼ਤ ਕੋਲ ਜਾ ਡਿੱਗਾ। ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਮਿੰਟ ਪਹਿਲਾਂ ਹਿਤੇਸ਼ ਅਗਰਵਾਲ ਨੇ ਉਨ੍ਹਾਂ ਨਾਲ ਫੋਨ ’ਤੇ ਗੱਲ ਕੀਤੀ ਸੀ ਤੇ ਦੱਸਿਆ ਕਿ ਉਹ ਘਰ ਪਰਤ ਰਿਹਾ ਸੀ ਅਤੇ ਪਨਿਆੜ ਪਹੁੰਚ ਗਿਆ ਸੀ। ਜਦੋਂ ਕਰੀਬ 10:15 ’ਤੇ ਦੁਬਾਰਾ ਫੋਨ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ। ਉਹ ਉਸਦੀ ਤਲਾਸ਼ ’ਚ ਨਿਕਲੇ। ਰਾਤ ਕਰੀਬ 12 ਵਜੇ ਹਿਤੇਸ਼ ਅਗਰਵਾਲ ਇਕ ਦਰੱਖ਼ਤ ਕੋਲ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਥਾਣਾ ਇੰਚਾਰਜ ਕਰਿਸ਼ਮਾ ਨੇ ਦੱਸਿਆ ਕਿ ਘਟਨਾ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ। ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Two Friends On Their Way To Dinanagar Died In A Road Accident The Accident Happened Due To A Collision With A High speed Innova


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App