ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਤੇ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਦੇ ਇਲਾਜ ਦੌਰਾਨ ਦੇਹਾਂਤ ਹੋ ਗਿਆ। ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨੂੰ ਲੈਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਜਾਣਕਾਰੀ ਅਨੁਸਾਰ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਸਿਹਤ ਖਰਾਬ ਹੋ ਗਈ ਸੀ। ਪਰਿਵਾਰ ਵਲੋਂ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾ ਦਿੱਤਾ ਗਿਆ। ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅੱਜ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਹ ਕੁਰਾਲੀ ਨੇੜਲੇ ਪਿੰਡ ਚੈੜੀਆਂ (ਰੂਪਨਗਰ) ਦੇ ਹਨ। ਉਨ੍ਹਾਂ ਦੀ ਹੋਈ ਅਚਾਨਕ ਮੌਤ 'ਤੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਮੁਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਚੰਡੀਗੜ੍ਹ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ,ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਖਰੜ ਦੇ ਇੰਚਾਰਜ ਵਿਜੇ ਕੁਮਾਰ ਟਿੰਕੂ ਸ਼ਰਮਾ, ਸੀਨੀ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਮੁਹਾਲੀ, ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਨੰਦੀਪਾਲ ਬਾਂਸਲ, ਚੇਅਰਮੈਨ ਹਰੀਸ਼ ਰਾਣਾ, ਸਾਬਕਾ ਚੇਅਰਮੈਨ ਹਰਕੇਸ਼ ਸਿੰਘ ਮੱਛਲੀ ਕਲਾ, ਸਾਬਕਾ ਕੌਂਸਲਰ ਰਕੇਸ਼ ਕਾਲੀਆਂ, ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਸੀਨੀਅਰ ਕਾਂਗਰਸੀ ਆਗੂ ਨੇਤਰ ਮੁਨੀ ਗੋਤਮ , ਸਾਬਕਾ ਕੌਂਸਲਰ ਮੁਕੇਸ਼ ਰਾਣਾ, ਡਾਕਟਰ ਅਸ਼ਵਨੀ ਸ਼ਰਮਾ,ਦੀਨੇਸ ਗੋਤਮ ਆਦਿ ਆਗੂਆਂ ਵਲੋਂ ਪਰਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Former Chairman Of Prtc Patiala And President Of District Congress Rupnagar Passed Away
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)