ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਟਿਆਲਾ ਦੀ ਕੇਂਦਰ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸਨ । ਫਾਂਸੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਸਰਕਾਰ ਤੋਂ ਸਜ਼ਾ ਮਾਫ਼ੀ ਦੇ ਮਾਮਲੇ 'ਚ ਕੋਈ ਪੈਰਵਾਈ ਨਾ ਕਰਨ 'ਤੇ ਸਿੱਖ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਤੇ ਭੁੱਖ ਹੜਤਾਲ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਵੱਲੋਂ ਵੀ ਰਾਜੋਆਣਾ ਨਾਲ ਮੁਲਕਾਤ ਕਰ ਕੇ ਮਾਮਲੇ ਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਲੜੀ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੰਗਲਵਾਰ ਨੂੰ ਰਾਜੋਆਣਾ ਨਾਲ ਜੇਲ੍ਹ 'ਚ ਮੁਲਕਾਤ ਕਰਨ ਪੁੱਜੇ ਹਨ।
Jathedar Of Sri Akal Takht Sahib Reached Patiala Jail To Meet Rajoana
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)