ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਸੋਮਵਾਰ ਸਵੇਰੇ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਈਡੀ ਦੀ ਟੀਮ ਉਨ੍ਹਾਂ ਦੇ ਘਰ ਆਈ ਹੈ। ਦਿੱਲੀ ਪੁਲਿਸ ਦੀ ਟੀਮ ਤੇ ਨੀਮ ਫ਼ੌਜੀ ਬਲ ਦੇ ਜਵਾਨ ਵੀ ਘਰ ਦੇ ਬਾਹਰ ਮੌਜੂਦ ਹਨ।ਅਮਾਨਤੁੱਲਾ ਖਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਐਕਸ ਹੈਂਡਲ 'ਤੇ ਵੀਡੀਓ ਸ਼ੇਅਰ ਕਰ ਕੇ ਕਿਹਾ ਕਿ ਸਵੇਰੇ-ਸਵੇਰੇ ਤਾਨਾਸ਼ਾਹ ਦੇ ਇਸ਼ਾਰੇ 'ਤੇ ਕਠਪੁਤਲੀ ਈਡੀ ਮੇਰੇ ਘਰ ਪਹੁੰਚੀ ਹੈ। ਮੈਨੂੰ ਤੇ 'ਆਪ' ਲੀਡਰਾਂ ਨੂੰ ਪਰੇਸ਼ਾਨ ਕਰਨ ਵਿਚ ਤਾਨਾਸ਼ਾਹ ਕੋਈ ਕਸਰ ਨਹੀਂ ਛੱਡ ਰਿਹਾ।
ਉਨ੍ਹਾਂ ਕਿਹਾ ਕਿ ਈਡੀ ਦਾ ਉਦੇਸ਼ ਸਰਚ ਵਾਰੰਟ ਦੇ ਨਾਂ 'ਤੇ ਮੈਨੂੰ ਗ੍ਰਿਫਤਾਰ ਕਰਨਾ ਹੈ। ਮੈਂ ਹਰ ਨੋਟਿਸ ਦਾ ਜਵਾਬ ਦਿੱਤਾ ਹੈ। 2016 ਤੋਂ ਚੱਲ ਰਿਹਾ ਕੇਸ ਫਰਜ਼ੀ ਹੈ। ਸੀਬੀਆਈ ਨੇ ਖ਼ੁਦ ਕਿਹਾ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੋਇਆ ਹੈ। 'ਆਪ' ਵਿਧਾਇਕ ਅਮਾਨਤੁੱਲਾ ਖਾਨ ਦਿੱਲੀ ਵਕਫ਼ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਜਾਂਚ ਦੇ ਘੇਰੇ 'ਚ ਹਨ। ਉਨ੍ਹਾਂ 'ਤੇ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਈਡੀ ਦਾ ਬਸ ਇਹੀ ਕੰਮ ਰਹਿ ਗਿਆ ਹੈ। ਭਾਜਪਾ ਵਿਰੁੱਧ ਉੱਠੀ ਹਰ ਆਵਾਜ਼ ਨੂੰ ਦਬਾ ਦਿਉ। ਜਿਹੜੇ ਟੁੱਟੇ ਨਹੀਂ, ਉਨ੍ਹਾਂ ਨੂੰ ਗਿਰਫ਼ਤਾਰ ਕਰ ਕੇ ਜੇਲ੍ਹਾਂ 'ਚ ਡੱਕ ਦਿਉ।
Ed Took Aap Mla Amanutallah Khan With Them Arrested After Several Hours Of Raid
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)