ਬਿਲਾਵਲੁ ਮਹਲਾ ੫ ॥
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ
। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨
Bilaaval Fifth Mehl God Breaks The Bonds Which Hold Us He Holds All Power In His Hands
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)