ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਹੋਰਨਾਂ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਂ ਪੱਤਰ ਸਕੱਤਰੇਤ ਵਿਖੇ ਦੇ ਕੇ ਬਲਵਿੰਦਰ ਸਿੰਘ ਭੂੰਦੜ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਮਨਜੀਤ ਸਿੰਘ ਤੇ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਵਿਧਾਇਕ ਮਾਨਸਾ ਸੁਖਵਿੰਦਰ ਸਿੰਘ ਔਲਖ ਆਦਿ ਨੇ ਜਥੇਦਾਰ ਨੂੰ ਪੱਤਰ ਵਿਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੀ 2014 ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਖ਼ਿਲਾਫ਼ ਜਾ ਕੇ ਆਪਣੇ ਘਰ ਵਿਚ ਸੁਖਬੀਰ ਸਿੰਘ ਬਾਦਲ ਤੇ ਡੇਰੇ ਤੋਂ ਆਏ ਤਿੰਨ ਸਿਆਸੀ ਵਿੰਗ ਦੇ ਆਗੂਆਂ ਜਿਨ੍ਹਾਂ ’ਚ ਰਾਮ ਸਿੰਘ ਤੇ ਹਰਸ਼ ਧੂਰੀ ਤੇ ਇਕ ਹੋਰ ਵਿਅਕਤੀ ਨਾਲ ਬੰਦ-ਕਮਰਾ ਮੀਟਿੰਗ ਕੀਤੀ ਸੀ।
ਮੀਟਿੰਗ ਤੋਂ ਪਹਿਲਾਂ ਵੀ ਬਹੁਤ ਸਾਰੇ ਚਰਚੇ ਹੋ ਚੁੱਕੇ ਹਨ, ਪਰ ਕਿਸੇ ਨੇ ਵੀ ਖਾਸ ਧਿਆਨ ਨਹੀਂ ਦਿੱਤਾ ਪਰ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਲੱਗਣ ’ਤੇ ਸਾਡੇ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ ਕਿ ਜਿਸ ਵਿਅਕਤੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਖ਼ਿਲਾਫ਼ ਜਾ ਕੇ ਘਰ ਵਿਚ ਮੀਟਿੰਗਾਂ ਕਰਵਾਈਆਂ ਹੋਣ, ਉਹ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਕਿਵੇਂ ਬਣ ਸਕਦਾ ਹੈ? ਹੁਕਮਨਾਮਿਆਂ ਦੀ ਉਲੰਘਣਾ ਦੇ ਘੋਰ ਪਾਪ ਕਰਕੇ ਹੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾ ਚੁੱਕਾ ਹੈ। ਭੂੰਦੜ ’ਤੇ ਵੀ ਉਸੇ ਕਾਰਵਾਈ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਪੰਥਕ ਜਥੇਬੰਦੀ ਦਾ ਨੁਮਾਇੰਦਾ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਨਾ ਕਰ ਸਕੇ।
Bhundar Held A Meeting Of Sukhbir With The Leaders Of Dera Sirsa At His House The Leaders Demanded Action
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)