ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਪਾਸੋਂ ਸਪਸ਼ਟੀਕਰਨ ਮੰਗਿਆ ਹੈ। ਇਸ ਸਪਸ਼ਟੀਕਰਨ ਜਥੇਦਾਰ ਪਾਸ ਪੁੱਜੀ ਸ਼ਿਕਾਇਤਾਂ ਦੇ ਅਧਾਰ ਤੇ ਮੰਗਿਆ ਗਿਆ ਹੈ। ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਜਾਰੀ ਕੀਤੇ ਪੱਤਰ ਵਿੱਚ ਬੀਬੀ ਜਗੀਰ ਕੌਰ ਨੂੰ ਪੱਤਰ ਜਾਰੀ ਕਰ ਕੇ ਲਿਖਿਆ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਆਪ ਰੋਮਾਂ ਦੀ ਬੇਅਦਬੀ ਕਰਦੇ ਹੋ ਅਤੇ ਆਪ ਪੁਰ ਆਪਣੀ ਕੁੜੀ ਮਾਰਨ ਦਾ ਵੀ ਦੋਸ਼ ਹੈ, ਜਿਸ ਕਰਕੇ ਸਿੱਖ ਸੰਗਤਾਂ ਨੇ ਇਸ ਦਾ ਭਾਰੀ ਰੋਸ ਪ੍ਰਗਟ ਕੀਤਾ ਹੈ। ਜਿਸ ਸਬੰਧੀ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸਬੰਧੀ ਆਪਣਾ ਲਿਖਤੀ ਸਪੱਸ਼ਟੀਕਰਨ ਇੱਕ ਹਫਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।
The Jathedar Of Sri Akal Takht Sahib Asked For An Explanation From Bibi Jagir Kaur
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)