ਉੱਤਰਾਖੰਡ ਵਿਖੇ ਲਗਪਗ 15000 ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਜਾਣਗੇ ਤੇ ਇਹ ਸਲਾਨਾ ਯਾਤਰਾ ਸਮਾਪਤ ਹੋ ਜਾਵੇਗੀ। ਇਸ ਤੋਂ ਪਹਿਲਾਂ ਅੱਜ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਦੱਸ ਦਈਏ ਕਿ ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਤੇ ਲਗਪਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਸਮਾਪਤੀ ਸਮਾਗਮ ਦੇ ਸਬੰਧ ਵਿੱਚ ਮੰਗਲਵਾਰ ਨੂੰ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 10 ਅਕਤੂਬਰ ਨੂੰ ਪੈਣਗੇ।ਦੁਪਹਿਰ ਦੀ ਅਰਦਾਸ ਮਗਰੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ਼ੀਤ ਕਾਲ ਵਾਸਤੇ ਸੁਖਾਸਨ ਅਸਥਾਨ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਗੜ੍ਹਵਾਲ ਸਕਾਊਟਸ ਤੇ ਪੰਜਾਬ ਤੋਂ ਬੈਂਡ ਜੱਥੇ ਗੁਰਬਾਣੀ ਦੀਆਂ ਧੁਨਾਂ ਵਜਾਉਂਦੇ ਹੋਏ ਗੁਰਦੁਆਰੇ ਦੀ ਪਰਿਕਰਮਾ ਕਰਨਗੇ।
ਗੁਰਦੁਆਰਾ ਵਿਖੇ ਪੁਣੇ ਤੋਂ ਰਾਗੀ ਜੱਥਾ ਭਾਈ ਸੁਰਿੰਦਰ ਪਾਲ ਸਿੰਘ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮਾਪਤੀ ਦੀ ਅਰਦਾਸ ਹੋਵੇਗੀ ਤੇ ਸ਼ੀਤ ਕਾਲ ਵਾਸਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਸਾਲਾਨਾ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੇ। ਉਹ ਸਵੇਰੇ ਦੇਹਰਾਦੂਨ ਤੋਂ ਹੈਲੀਕਾਪਟਰ ਰਾਹੀਂ ਗੁਰਦੁਆਰਾ ਗੋਬਿੰਦ ਧਾਮ ਨੇੜੇ ਘਾਂਗਰੀਆ ਹੈਲੀਪੈਡ ’ਤੇ ਉਤਰਨਗੇ, ਜਿੱਥੋਂ ਘੋੜੇ ਦੀ ਸਵਾਰੀ ਕਰਦਿਆਂ ਲਗਪਗ 6 ਕਿਲੋਮੀਟਰ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ। ਉਹ 9 ਅਕਤੂਬਰ ਨੂੰ ਦੁਪਹਿਰ ਦੀ 12.45 ਵਜੇ ਹੋਣ ਵਾਲੀ ਅਰਦਾਸ ਵਿੱਚ ਸ਼ਾਮਲ ਹੋਣਗੇ ਤੇ ਲਗਪਗ ਇੱਕ ਘੰਟਾ ਗੁਰਦੁਆਰਾ ਸਾਹਿਬ ਵਿੱਚ ਬਿਤਾਉਣਗੇ।
Two Lakh Pilgrims Visited Sri Hemkunt Sahib Kiwar Bandh Will Be Held Tomorrow
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)