ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਕਈ ਦਿਨਾਂ ਤੋਂ ਇਹ ਜੋੜਾ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੱਖ-ਵੱਖ ਪੋਸਟਾਂ ਸ਼ੇਅਰ ਕਰਦੇ ਹੋਏ ਵਿਖਾਈ ਦੇ ਰਿਹਾ ਹੈ। ਇਸਦੇ ਨਾਲ ਹੀ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ-ਦੂਜੇ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇੰਟਰਨੈੱਟ ਉੱਪਰ ਦੋਹਾਂ ਦੇ ਤਲਾਕ ਨੂੰ ਲੈ ਕਿਆਸਆਰੀਆਂ ਤੇਜ਼ ਹੋ ਗਈਆਂ ਹਨ। ਤੁਸੀ ਵੀ ਵੇਖੋ ਸੋਸ਼ਲ ਮੀਡੀਆ ਹੈਂਡਲ ਉੱਪਰ ਲੋਕਾਂ ਦੇ ਕਮੈਂਟ...
ਦਰਅਸਲ, ਕੁੱਲ੍ਹੜ ਪੀਜ਼ਾ ਦੀ ਗੁਰਪ੍ਰੀਤ ਕੌਰ ਵੱਲੋਂ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਯੂਜ਼ਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮਤਲਬ ਤਲਾਕ ਕੰਫਰਮ। ਜੇਕਰ ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ ਵੇਖਿਆ ਜਾਏ ਤਾਂ ਦੋਵਾਂ ਨੇ ਇੱਕ-ਦੂਜੇ ਨਾਲ ਨਾ ਸਿਰਫ ਵੀਡੀਓ ਸ਼ੇਅਰ ਕਰਨੀ ਬੰਦ ਕਰ ਦਿੱਤੀ ਹੈ। ਸਗੋਂ ਇਸਦੇ ਨਾਲ ਹੀ ਉਨ੍ਹਾਂ ਵੱਲੋਂ ਇੱਕ-ਦੂਜੇ ਨੂੰ ਅਨਫਾਲੋ ਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਹੈ। ਫਿਲਹਾਲ ਦੋਵਾਂ ਵੱਲੋਂ ਇਹ ਸਭ ਕਿਉਂ ਕੀਤਾ ਜਾ ਰਿਹਾ ਹੈ, ਇਸਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Is The Kullhad Pizza Couple Really Going To Divorce
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)