ਬੀਤੀ ਦੇਰ ਰਾਤ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਦੇ ਬਾਅਦ ਦਿਆਨੰਦ ਹਸਪਤਾਲ ਵਿੱਚ ਪੋਸਟਮਾਰਟਮ ਜ਼ਿਲ੍ਹਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਕੀਤੇ ਜਾਣ ਕਾਰਨ ਜ਼ਿਲ੍ਹਾ ਸਰਕਾਰੀ ਹਸਪਤਾਲ ਦੀਆਂ ਪੋਸਟਮਾਰਟਮ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸਿਹਤ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਮਐਲਏ ਗੁਰਪ੍ਰੀਤ ਗੋਗੀ ਦਾ ਪੋਸਟਮਾਰਟਮ ਕਰਨ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਦੀ ਪੋਸਟਮਾਰਟਮ ਟੀਮ ਡਾਕਟਰ ਸੌਰਵ ਸਿੰਗਲਾ ਦੀ ਅਗਵਾਈ ਹੇਠ ਦਿਆਨੰਦ ਹਸਪਤਾਲ ਵਿੱਚ ਭੇਜਣ ਕਾਰਨ ਜ਼ਿਲ੍ਹਾ ਸਰਕਾਰੀ ਹਸਪਤਾਲ ਦੀਆਂ ਪੋਸਟਮਾਰਟਮ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ ਲੋਕ ਡਾਕਟਰਾਂ ਦਾ ਇੰਤਜ਼ਾਰ ਕਰ ਰਹੇ ਹਨ ਜਦ ਕਿ ਅਨੇਕਾਂ ਪੀੜਤਾਂ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਨੂੰ ਦੂਰ ਦੁਰਾਡੇ ਸਸਕਾਰ ਲਈ ਲੈ ਕੇ ਜਾਣਾ ਹੈ।
ਉਥੇ ਹੀ ਮੁਕੇਰੀਆਂ ਤੋਂ ਆਏ ਬ੍ਰਹਮ ਦਿਆਲ ਨੇ ਦੱਸਿਆ ਕਿ ਉਸ ਦੇ ਇਕ ਨੇੜੇ ਦੇ ਰਿਸ਼ਤੇਦਾਰ ਦੀ ਧੀ ਤਾਨੀਆ ਉਮਰ 21 ਸਾਲ ਦੀ ਕੱਲ੍ਹ ਅਟੈਕ ਹੋਣ ਨਾਲ ਮੌਤ ਹੋ ਗਈ ਜਿਸ ਦੀ ਲਾਸ਼ ਜਿਲਾ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪਈ ਹੈ। ਜਦ ਉਹਨਾਂ ਤੋਂ ਪੁੱਛਿਆ ਗਿਆ ਕਿ ਡਾਕਟਰਾਂ ਨੇ ਪੋਸਟਮਾਰਟਮ ਕਿਉਂ ਨਹੀਂ ਕੀਤਾ ਤਾਂ ਉਹਨਾਂ ਕਿਹਾ ਕਿ ਸਾਨੂੰ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਇੱਕ ਐਮਐਲਏ ਦੀ ਮੌਤ ਹੋ ਗਈ ਹੈ ਜਿਸਦਾ ਪੋਸਟਮਾਰਟਮ ਕਰ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਦੀ ਟੀਮ ਗਈ ਹੈ। ਉਹਨਾਂ ਕਿਹਾ ਕਿ ਜੇ ਟੀਮ ਨੇ ਪੋਸਟਮਾਰਟਮ ਕਰ ਲਈ ਕਿਤੇ ਬਾਹਰ ਜਾਣਾ ਸੀ ਤਾਂ ਸਰਕਾਰੀ ਹਸਪਤਾਲ ਵਿੱਚ ਵੀ ਪੋਸਟਮਾਰਟਮ ਲਈ ਟੀਮ ਨਿਯੁਕਤ ਕਰਨੀ ਚਾਹੀਦੀ ਸੀ ਤਾਂ ਕਿ ਲੋਕ ਖ਼ੱਜਲ ਨਾ ਹੋਣ ਉਹਨਾਂ ਕਿਹਾ ਕਿ ਅਸੀਂ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਮੁਕੇਰੀਆਂ ਲੈ ਕੇ ਜਾਣਾ ਹੈ ਉੱਥੇ ਲੋਕ ਸਾਡਾ ਇੰਤਜ਼ਾਰ ਕਰ ਰਹੇ ਹਨ।
Postmortem Services Of Government Hospital Ludhiana Are Stopped People Are Waiting For Doctors
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)