ਫਤਹਿਗੜ੍ਹ ਚੂੜੀਆਂ ਰੋਡ ਤੇ ਦੇਰ ਰਾਤ ਨੂੰ ਨੌਜਵਾਨ ਦਾ ਹੋਏ ਕਤਲ ਦਾ ਬਦਲਾ ਲੈਣ ਲਈ ਚਾਚੇ ਨੇ ਇੱਕ ਨੌਜਵਾਨ ਦਾ ਕੀਤਾ ਕਤਲ

12/05/2025 | Public Times Bureau | Panjab

ਅੰਮ੍ਰਿਤਸਰ ਵਿੱਚ ਵੈਸਾਖੀ ਦੇ ਨਜ਼ਦੀਕ ਫਤਿਹਗੜ੍ਹ ਚੂੜੀਆਂ ਰੋਡ ਦੇ ਉੱਪਰ ਰਾਤ ਦੇ ਸਮੇਂ ਸਲੂਨ ਦੇ ਕੰਮ ਤੋਂ ਘਰ ਆ ਰਹੇ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਵਿੱਚ ਲਗਾਤਾਰ ਹੀ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਸੀ। ਉੱਥੇ ਹੀ ਦੂਜੇ ਪਾਸੇ ਹੁਣ ਥਾਣਾ ਸਦਰ ਦੀ ਪੁਲਿਸ ਨੇ ਇਸ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਦੇ ਨਜ਼ਦੀਕ ਮ੍ਰਿਤਕ ਲਵ੍ਰਿਤ ਸਿੰਘ ਦੀ ਹਰਸ਼ਬੀਰ ਸਿੰਘ ਉਰਫ ਅੰਸ਼ ਦੇ ਨਾਲ ਝਗੜਾ ਹੋਇਆ ਸੀ ਜਿਸ ਵਿੱਚ ਕਿ ਲਵਪ੍ਰੀਤ ਸਿੰਘ ਤੇ ਉਸਦੇ ਸਾਥੀਆਂ ਵੱਲੋਂ ਹਰਸ਼ਬੀਰ ਸਿੰਘ ਦੇ ਸੱਟਾ ਮਾਰੀਆਂ ਗਈਆਂ ਸੀ ਜਿਸ ਦੀ ਜਾਣਕਾਰੀ ਹਰਸ਼ਬੀਰ ਸਿੰਘ ਨੇ ਆਪਣੇ ਚਾਚੇ ਅਮਨਪ੍ਰੀਤ ਸਿੰਘ ਉਰਫ ਬਬਲੂ ਨੂੰ ਦਿੱਤੀ।

ਜਿਸ ਤੋਂ ਬਾਅਦ ਅਮਨਪ੍ਰੀਤ ਸਿੰਘ ਉਰਫ ਬਬਲੂ ਨੇ ਆਪਣੇ ਭਤੀਜੇ ਨਾਲ ਹੋਈ ਕੁੱਟ ਮਾਰ ਦਾ ਬਦਲਾ ਲੈਣ ਲਈ ਆਪਣੇ ਸਾਥੀ ਆਕਾਸ਼ ਦੀਪ ਸਿੰਘ ਉਰਫ ਕਾਸੀ ਅਤੇ ਸ਼ੇਰਾ ਅਤੇ ਕੁਝ ਹੋਰ ਸਾਥੀਆਂ ਦੀ ਮਦਦ ਦੇ ਨਾਲ ਲਵਪ੍ਰੀਤ ਸਿੰਘ ਦੀ ਰੈਕੀ ਕਰਕੇ ਉਸਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਹੁਣ ਅਮਨਪ੍ਰੀਤ ਸਿੰਘ ਉਰਫ ਬਬਲੂ ਆਕਾਸ਼ਦੀਪ ਸਿੰਘ ਉਰਫ ਕਾਸ਼ੀ ਅਤੇ ਸ਼ੇਰਾਂ ਨਾਮਕ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹ ਤੇ ਇਹਨਾਂ ਦੇ ਕੋਲੋਂ ਇੱਕ ਪਿਸਤੋਲ 30 ਬੋਰ ਸਮੇਤ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਇਹਨਾਂ ਦੇ ਕਈ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰਨਾ ਹੈ। ਅਤੇ ਜਲਦ ਹੀ ਪੁਲਿਸ ਇਹਨਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕਰੇਗੀ।

Uncle Kills A Young Man To Avenge The Murder Of A Young Man Late At Night On Fatehgarh Churian Road


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App