ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਚ ਲਏ ਅਹਿਮ ਫੈਸਲੇ, ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਹੋਵੇਗੀ ਸੁਸ਼ੋਭਿਤ

13/05/2025 | Public Times Bureau | Panjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ। ਫੈਸਲਾ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ, ਸਰਦਾਰ ਰਣਧੀਰ ਸਿੰਘ ਚੀਮਾ, ਬਾਬਾ ਬਿਸ਼ਨ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਨੂੰ ਲੈ ਕੇ 17 ਮਈ ਨੂੰ ਚੰਡੀਗੜ੍ਹ ਵਿਖੇ ਵਕੀਲਾਂ ਦੇ ਪੈਨਲ ਨਾਲ ਇਕੱਤਰਤਾ ਕੀਤੀ ਜਾਵੇਗੀ ਜਿਸ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ। ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਕੇਸ 'ਚ ਕੇਂਦਰ ਸਰਕਾਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ ਗੁਰਦੁਆਰੇ 'ਚ ਮਾਰੇ ਗਏ ਚਾਰ ਸਿੱਖਾਂ ਨੂੰ ਪੰਜ-ਪੰਜ ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਮਾਲੀ ਸਹਾਇਤਾ ਦਿੱਤੀ ਜਾਵੇਗੀ।


Important Decisions Taken In The Sgpc s Internal Committee Dr Manmohan Singh s Portrait Will Be Displayed In The Central Sikh Museum


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App