ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ 10 ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਦਿੱਲੀ ਤੋਂ 5 ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਹੁਣ ਤੱਕ ਇਨ੍ਹਾਂ 5 ਮੁਲਜ਼ਮਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਲੈ ਕੇ ਨਹੀਂ ਪਹੁੰਚੀ ਹੈ। 2 ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਮਾਮਲੇ 'ਚ 4 ਅਫਸਰਾਂ 'ਤੇ ਸਖ਼ਤ ਐਕਸ਼ਨ ਲਿਆ ਗਿਆ ਹੈ।ਡੀਆਈਜੀ ਸਤਿੰਦਰ ਸਿੰਘ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਇਸ ਸਬੰਧ ਵਿੱਚ ਦੁਪਹਿਰ 3:30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਦੱਸਣਯੋਗ ਹੈ ਕਿ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 23 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
5 More Accused Arrested From Delhi In Poisonous Liquor Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)