ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਨੌਜਵਾਨ ਨੂੰ ਨਿਗਲ ਲਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸਭਰਾ ਦੇ ਵਾਸੀ 22 ਸਾਲਾਂ ਨੌਜਵਾਨ ਲਵਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਿਤਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ। ਪੁਲਿਸ ਨਸ਼ੇ ਨੂੰ ਕੰਟਰੋਲ ਕਰਨ ਵਿੱਚ ਬਿਲਕੁਲ ਅਸਫ਼ਲ ਹੈ ਅਤੇ ਉਹਨਾਂ ਦਾ 22 ਸਾਲਾ ਪੁੱਤ ਲਵਪ੍ਰੀਤ ਸਿੰਘ ਨਸ਼ੇ ਦੀ ਭੇਟ ਚੜ੍ਹ ਗਿਆ।
ਪੁਲਿਸ ਪ੍ਰਸ਼ਾਸਨ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਬਿਲਕੁੱਲ ਅਸਫ਼ਲ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਨਾਅਰਾ ਦੇ ਰਹੀ ਹੈ ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਕੁਝ ਹੋਰ ਹੀ ਦਿਖਾਈ ਦਿੰਦੀ ਹੈ ਅਤੇ ਨੌਜਵਾਨ ਇਸੇ ਤਰ੍ਹਾਂ ਹੀ ਟੀਕੇ ਲਾ ਕੇ ਮਰ ਰਹੇ ਹਨ। ਪਿੰਡ ਵਾਸੀਆਂ ਅਤੇ ਪੀੜਿਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹਨਾਂ ਵਾਂਗ ਕਿਸੇ ਹੋਰ ਦਾ ਨੌਜਵਾਨ ਪੁੱਤ ਇਸ ਦੁਨੀਆਂ ਨੂੰ ਛੱਡ ਕੇ ਨਾ ਜਾਵੇ। ਜ਼ਿਕਰਯੋਗ ਹੈ ਪਿੰਡ ਸਭਰਾ ਤੋਂ ਨਿਰੰਤਰ ਚਿੱਟੇ ਨਾਲ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪਰ ਪੁਲਿਸ ਅਤੇ ਪ੍ਰਸ਼ਾਸਨ ਗੂੜ੍ਹੀ ਨੀਂਦਰ ਸੁੱਤਾ ਨਜ਼ਰ ਆਉਂਦਾ ਹੈ।
Chitta s Rampage Continues In Punjab 22 year old Youth Dies Villagers Accuse Him Of Open Sale
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)