ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ

16/05/2025 | Public Times Bureau | Darbar Sahib

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥


ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

Sorat h Fifth Mehl As The King Is Entangled In Kingly Affairs And The Egotist In His Own Egotism And The Greedy Man Is Enticed By Greed


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App