ਪੰਜਾਬ ਸਰਕਾਰ ਦਾ ਰਿਸ਼ਵਤ ਮਾਮਲੇ 'ਚ ਵੱਡਾ ਐਕਸ਼ਨ, ਫ਼ਾਜ਼ਿਲਕਾ SSP ਦੇ ਵਰਿੰਦਰ ਸਿੰਘ ਬਰਾੜ ਸਸਪੈਂਡ

28/05/2025 | Public Times Bureau | Panjab

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਮਾਮਲੇ ਅੰਦਰ ਐਸਐਸਪੀ ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਭ੍ਰਿਸ਼ਟਾਚਾਰ ਦੇ ਮਾਮਲੇ ਅੰਦਰ ਸਸਪੈਂਡ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਦੇਰ ਸ਼ਾਮ ਫ਼ਾਜ਼ਿਲਕਾ ਸਦਰ ਥਾਣੇ ਅੰਦਰ ਬਣੇ ਸਾਈਬਰ ਸੈੱਲ ਵਿਖੇ ਵਿਜੀਲੈਂਸ ਟੀਮ ਨੇ ਛਾਪਾ ਮਾਰਿਆ ਸੀ ।ਇਕ ਲੱਖ ਰੁਪਏ ਰਿਸ਼ਵਤ ਦੇ ਲੈਣ ਦੇਣ ਨੂੰ ਲੈ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਇਕ ਨਾਬਾਲਗ 'ਤੇ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪਰਿਵਾਰ ਉਪਰ ਲੱਖਾਂ ਰੁਪਏ ਦੀ ਰਿਸ਼ਵਤ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਸੀ। ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੁਰੰਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਵਿਜੀਲੈਂਸ ਬਿਊਰੋ ਨੇ ਸਾਇਬਰ ਕਰਾਈਮ ਪੁਲਿਸ ਸਟੇਸ਼ਨ ਫ਼ਾਜ਼ਿਲਕਾ ਦੇ ਐਸਐੱਚਓ ਸਣੇ ਤਿੰਨ ਹੋਰ ਪੁਲਿਸ ਕਰਮਚਾਰੀਆਂ ਨੂੰ 1,00,000 ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਇੱਕ ਨਾਬਾਲਿਗ ਦੇ ਜ਼ਬਤ ਕੀਤੇ ਮੋਬਾਈਲ ਫ਼ੋਨ ਨਾਲ ਜੁੜਿਆ ਹੋਇਆ ਹੈ।

Punjab government takes big action in bribery case fazilka ssp varinder singh brar suspended


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App