ਜਲੰਧਰ ਦੇ ਵਿੱਚ ਇੱਕ ਘਰ ਦੇ ਬਾਹਰ ਬੈਠੇ ਨੌਜਵਾਨ ਦੇ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੇ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ। ਕਿ ਤਿੰਨ ਬਦਮਾਸ਼ ਪੈਦਲ ਹੀ ਪਿਸਤੋਲ ਲੈ ਕੇ ਆਉਂਦੇ ਨੇ ਤੇ ਆਉਂਦੇ ਸਾਰੇ ਹੀ ਘਰ ਦੇ ਬਾਹਰ ਬੈਠੇ ਨੌਜਵਾਨ ਦੇ ਉੱਤੇ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ।
ਹਾਲਾਂਕਿ ਪਹਿਲਾਂ ਇਹਨਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਅਤੇ ਉਸ ਤੋਂ ਬਾਅਦ ਹੀ ਤਿੰਨਾਂ ਬਦਮਾਸ਼ਾਂ ਦੇ ਵਿੱਚੋਂ ਇੱਕ ਨੇ ਉਸ ਨੌਜਵਾਨ ਤੇ ਗੋਲੀ ਚਲਾ ਦਿੱਤੀ ਤੇ ਉਸਦੇ ਪੱਟ ਦੇ ਵਿੱਚ ਇਹ ਗੋਲੀ ਲੱਗੀ ਹੈ। ਜਿਸ ਦੇ ਕਾਰਨ ਹੁਕਮ ਦੀ ਰੂਪ ਨਾਲ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਹੈ।
ਫਿਲਹਾਲ ਮੌਕੇ ਦੇ ਉੱਤੇ ਪੁਲਿਸ ਪਹੁੰਚੀ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਲੇ ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਕਿ ਕਿਹੜੇ ਉਹ ਬਦਮਾਸ਼ ਸੀ ਜਿਨਾਂ ਦੇ ਵੱਲੋਂ ਇਹ ਗੋਲੀਆਂ ਚਲਾਈਆਂ ਗਈਆਂ ਹਨ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮਚਿਆ ਹੋਇਆ ਹੈ। ਤੇ ਪੁਲਿਸ ਦਾ ਦਾਅਵਾ ਹੈ ਕਿ ਜਲਦ ਤੋਂ ਜਲਦ ਇਹਨਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਜਾਵੇਗਾ।
A Boy Sitting Outside His House Was Shot In Jalandhar A Controversy Escalated Over A Trivial Matter
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)