ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ਸਥਿਤ ਪੀਐੱਸਪੀਸੀਐੱਲ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਮੁੱਖ ਦਫਤਰ ਦੇ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ।
The Electricity Department Of Public Engineer In Jalalabad Arrested By Taking A Bribe Of Rs 7000
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)