ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਵਫ਼ਦ ਤੇ ਧਾਮੀ ਦੀ ਮੁਲਾਕਾਤ, 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਚ ਹਾਜਰੀ ਭਰਨ ਦਾ ਦਿੱਤਾ ਸੱਦਾ

07/08/2025 | Public Times Bureau | Panjab

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਵਫ਼ਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ। ਵਫ਼ਦ ਨੇ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵੱਲੋਂ ਸਹਿਯੋਗ ਦੀ ਅਪੀਲ ਕੀਤੀ।

ਵਫ਼ਦ ਵਿਚ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸਿੱਖ ਆਗੂ ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੌਜੂਦ ਸਨ। ਮੁਲਾਕਾਤ ਦੌਰਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਝਾੜਖੰਡ, ਬੰਗਾਲ, ਕੋਲਕਾਤਾ, ਆਸਨਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜਿੱਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ।

ਇਸ ਮੌਕੇ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਹਰ ਤਰ੍ਹਾਂ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ।

Dhami Meets Takht Sri Patna Sahib Committee Delegation Invites Them To Attend Nagar Kirtan Being Organized On August 31


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App