ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਦੇ ਮਾਮਲੇ ਵਿੱਚ ਅਹਿਮ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਪਲਾਟਾਂ ਤੋਂ ਕੂੜੇ ਦੇ ਢੇਰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਬੰਧ ਵਿੱਚ, ਖਾਲੀ ਪਲਾਟਾਂ ਦੀ ਸਫ਼ਾਈ ਵਿੱਚ ਲਾਪਰਵਾਹੀ ਵਰਤਣ ਵਾਲੇ ਪਲਾਟ ਮਾਲਕਾਂ ਨੂੰ 300 ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਪਣੇ ਪਲਾਟਾਂ ਦੀ ਸਫ਼ਾਈ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਜਿੱਥੇ ਪਲਾਟ ਮਾਲਕ ਵੀ ਸਹਿਯੋਗ ਕਰ ਰਹੇ ਹਨ, ਉੱਥੇ ਹੀ ਸਫ਼ਾਈ ਪ੍ਰੇਮੀ ਵੀ ਆਪਣੇ ਪਲਾਟਾਂ ਦੀ ਸਫ਼ਾਈ ਕਰਵਾ ਰਹੇ ਹਨ ਅਤੇ ਚਾਰ ਦੀਵਾਰੀਆਂ ਬਣਵਾ ਰਹੇ ਹਨ। ਉਨ੍ਹਾਂ ਹੋਰ ਪਲਾਟ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਚਾਰਦੀਵਾਰੀਆਂ ਬਣਾਉਣ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਾਫ਼ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪ੍ਰਸ਼ਾਸਨ ਜਲੰਧਰ ਜ਼ਿਲ੍ਹੇ ਦੀ ਸਫ਼ਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਖਾਲੀ ਪਲਾਟਾਂ ਦੀ ਸਫਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜਾਰੀ ਕੀਤੇ ਗਏ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 9646-222-555 ਰਾਹੀਂ 60 ਤੋਂ ਵੱਧ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ ਅਤੇ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ਰਾਹੀਂ ਜ਼ਿਆਦਾਤਰ ਸਮੱਸਿਆਵਾਂ ਨੂੰ ਹੱਲ ਕਰਨ ਤੋਂ ਇਲਾਵਾ, ਸੀਨੀਅਰ ਅਧਿਕਾਰੀ ਇਸ ਸਬੰਧ ਵਿੱਚ ਫ਼ੋਨ ਕਰਕੇ 'ਫਾਲੋ-ਅੱਪ' ਵੀ ਲੈ ਰਹੇ ਹਨ।
Punjab Government Has Initiated Legal Action Against Plot Owners Who Are Negligent In Cleaning Vacant Plots
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)