ਬਠਿੰਡਾ ਸ਼ਹਿਰ ਦੇ ਅਮਰੀਕ ਸਿੰਘ ਰੋਡ ’ਤੇ ਸਥਿਤ ਇਕ ਨਿੱਜੀ ਹੋਟਲ ’ਚ ਮੰਗਲਵਾਰ ਸ਼ਾਮ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਹੋਟਲ ਦੇ ਕਮਰੇ ਵਿੱਚੋਂ ਮ੍ਰਿਤਕ ਨੌਜਵਾਨ ਦੀ ਅੱਧ–ਨੰਗੀ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਹਾਰਾ ਜਨ ਸੇਵਾ ਟੀਮ ਦੀ ਮਦਦ ਨਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ ਗਿਆ। ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ।
Youth Dies Under Suspicious Circumstances In Hotel Blood Found Spilled Under Deceased s Feet
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)