ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਮੁਨਸ਼ੀਵਾਲਾ ਵਿਖੇ ਮੰਗਲਵਾਰ ਸਵੇਰੇ ਪਿੰਡ ਦੇ ਹੀ ਖੇਡ ਸਟੇਡੀਅਮ 'ਚ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲਣ 'ਤੇ ਪਿੰਡ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਦੇ ਹੋਏ ਜਾਂਚ ਵਿਚ ਜੁੱਟ ਗਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਕਾਲਾਝਾੜ ਦੇ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੁਨਸ਼ੀਵਾਲਾ ਦੇ ਖੇਡ ਸਟੇਡੀਅਮ ਵਿਚ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਦੇ ਲੋਕਾਂ ਦੀ ਮੌਜੂਦਗੀ 'ਚ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।
ਮ੍ਰਿਤਕ ਦੀ ਪਛਾਣ 23 ਸਾਲਾ ਗੁਰਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਮੁਨਸ਼ੀਵਾਲਾ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗਰੀਬ ਪਰਿਵਾਰ ਨਾਲ ਸਬੰਧਤ ਗੁਰਜੀਤ ਸਿੰਘ ਪ੍ਰਾਈਵੇਟ ਤੌਰ 'ਤੇ ਮਸ਼ੀਨਾਂ ਰਿਪੇਅਰ ਦਾ ਕੰਮ ਕਰਦਾ ਸੀ ਜਦੋਂ ਕਿ ਉਸ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ। ਫਿਲਹਾਲ ਪੁਲਸ ਨੇ ਗੁਰਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਕੀ ਇੰਚਾਰਜ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ 'ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ, ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ, ਗੁਰਜੀਤ ਸਿੰਘ ਬੀਤੀ ਰਾਤ ਲਗਭਗ 9 ਵਜੇ ਘਰੋਂ ਨਿਕਲਿਆ ਸੀ 'ਤੇ ਮੰਗਲਵਾਰ ਸਵੇਰੇ ਉਸਦੀ ਲਾਸ਼ ਪਿੰਡ ਦੇ ਸਟੇਡੀਅਮ ਵਿਚ ਲਟਕਦੀ ਮਿਲੀ। ਉਨ੍ਹਾਂ ਕਿਹਾ ਕਿ ਲਟਕਦੀ ਲਾਸ਼ ਨੂੰ ਦੇਖ ਕੇ ਮਾਮਲਾ ਸ਼ੱਕੀ ਜਾਪਦਾ ਹੈ ਪਰੰਤੂ ਪੁਲਸ ਦੀ ਜਾਂਚ ਵਿਚ ਸਭ ਕੁੱਝ ਸਪੱਸ਼ਟ ਹੋ ਜਾਵੇਗਾ।
A Major Incident Took Place In The Village Early In The Morning The Body Of A Young Man Was Found Hanging In The Stadium A Sensation Spread In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)