ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ ਮਿਲਿਆ ਹੈ। ਸੁਪਰੀਮ ਕੋਰਟ ਨੇ ਕੰਗਨਾ ਰਣੌਤ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਕਿਸਾਨ ਅੰਦੋਲਨ ਦੇ ਸਬੰਧ 'ਚ ਐਕਸ 'ਤੇ ਇਕ ਪੋਸਟ ਕੀਤੀ ਸੀ। ਇਸ ਕਾਰਨ ਉਨ੍ਹਾਂ ਦੇ ਖ਼ਿਲਾਫ਼ ਅਪਰਾਧਕ ਮਾਣਹਾਨੀ ਦੀ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਦੀ ਸੁਣਵਾਈ ਕਰਨ ਤੋਂ ਕੋਰਟ ਨੇ ਇਨਕਾਰ ਕਰ ਦਿੱਤਾ ਹੈ।
ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਤੇ ਕੰਗਨਾ ਦੀਆਂ ਟਿੱਪਣੀਆਂ 'ਤੇ ਇਤਰਾਜ਼ ਵੀ ਜਤਾਇਆ। ਉਨ੍ਹਾਂ ਨੇ ਸਾਫ਼ ਤੌਰ 'ਤੇ ਕਿਹਾ ਕਿ ਇਹ ਕੋਈ ਆਮ ਟਵੀਟ ਨਹੀਂ ਸੀ, ਬਲਕਿ ਇਸ ਵਿਚ ਖਾਸ ਮਸਾਲਾ ਸ਼ਾਮਲ ਕੀਤਾ ਗਿਆ ਸੀ। ਦਸਦਈਏ ਸਾਲ 2020-21 'ਚ ਕਿਸਾਨ ਅੰਦੋਲਨ ਹੋਇਆ ਸੀ, ਜਿਸ ਦੇ ਸਬੰਧ 'ਚ ਕੰਗਨਾ ਨੇ ਇਕ ਗਲਤ ਟਿੱਪਣੀ ਕੀਤੀ ਸੀ ਅਤੇ ਉਨ੍ਹਾਂ ਦੇ ਖ਼ਿਲਾਫ਼ ਇਹ ਮਾਮਲਾ ਚੱਲ ਰਿਹਾ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਖਾਰਿਜ ਕੀਤੇ ਜਾਣ ਤੋਂ ਬਾਅਦ ਕੰਗਨਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਅਦਾਲਤ ਨੇ ਫੈਸਲਾ ਸੁਣਾਇਆ ਕਿ ਭਾਜਪਾ ਆਗੂ ਇਹ ਸਾਬਤ ਕਰਨ 'ਚ ਅਸਫਲ ਰਹੀ ਕਿ ਉਨ੍ਹਾਂ ਦੀ ਮਾਣਹਾਨੀ ਵਾਲੀ ਪੋਸਟ ਸਦਭਾਵਨਾ ਨਾਲ ਕੀਤੀ ਗਈ ਸੀ।
ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਜਨਵਰੀ 2021 'ਚ ਬਠਿੰਡਾ 'ਚ ਮਹਿੰਦਰ ਕੌਰ ਨੇ ਦਰਜ ਕਰਵਾਈ ਸੀ। ਉਨ੍ਹਾਂ ਸ਼ਿਕਾਇਤ 'ਚ ਦਾਅਵਾ ਕੀਤਾ ਸੀ ਕਿ ਭਾਜਪਾ ਆਗੂ ਨੇ ਇਕ ਰੀਟਵੀਟ 'ਚ ਉਨ੍ਹਾਂ ਖ਼ਿਲਾਫ਼ ਝੂਠੀ ਟਿੱਪਣੀ ਕੀਤੀ ਅਤੇ ਕਿਹਾ ਕਿ ਉਹ ਉਹੀ 'ਦਾਦੀ' ਹਨ ਜਿਨ੍ਹਾਂ ਨੇ ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ।
ਦਰਅਸਲ, ਸੁਪਰੀਮ ਕੋਰਟ 'ਚ ਕੰਗਨਾ ਰਣੌਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਸਿਰਫ ਇਕ ਟਵੀਟ ਨੂੰ ਰੀ-ਟਵੀਟ ਕੀਤਾ ਸੀ। ਬਹੁਤ ਸਾਰੇ ਹੋਰ ਲੋਕਾਂ ਨੇ ਵੀ ਉਸ ਟਵੀਟ ਨੂੰ ਰੀ-ਟਵੀਟ ਕੀਤਾ ਸੀ। ਇਸ ਦਲੀਲ ਦੇ ਜਵਾਬ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਰਫ ਰੀ-ਟਵੀਟ ਨਹੀਂ ਸੀ, ਸਗੋਂ ਇਸ ਵਿਚ ਕੰਗਨਾ ਰਣੌਤ ਦੀ ਟਿੱਪਣੀ ਵੀ ਸ਼ਾਮਲ ਸੀ। ਇਹ ਮਾਮਲਾ ਟ੍ਰਾਇਲ ਦਾ ਹੈ, ਇਸ ਲਈ ਤੁਸੀਂ ਹੇਠਲੀ ਅਦਾਲਤ 'ਚ ਆਪਣੀ ਗੱਲ ਰੱਖੋ। ਉੱਥੋਂ ਫੈਸਲਾ ਆਉਣ ਦੇ ਬਾਅਦ ਹੀ ਮਾਮਲੇ ਨੂੰ ਅੱਗੇ ਦੇਖਿਆ ਜਾਵੇਗਾ, ਜੇਕਰ ਇਹ ਬੈਂਚ ਦੇ ਕੋਲ ਆਇਆ ਤਾਂ...।
Supreme Court Refuses To Grant Relief To Kangana Ranaut For Her Comment On Kisan Bibi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)