ਮੋਹਾਲੀ ਚ ਤੜਕਸਾਰ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਮੁਹਾਲੀ ਦੇ ਫੇਜ਼-2 ਇਲਾਕੇ ਵਿੱਚ ਇੱਕ ਜਿੰਮ ਟ੍ਰੇਨਰ ‘ਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਿੰਮ ਟ੍ਰੇਨਰ ਦੀਆਂ ਦੋਵੇਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ। ਜਿੰਮ ਟ੍ਰੇਨਰ ਆਪਣੇ ਘਰੋਂ ਸਵੇਰੇ ਜਿੰਮ ਵੱਲ ਜਾ ਰਿਹਾ ਸੀ, ਇੰਤਜ਼ਾਰ ਕਰ ਰਹੇ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਜਬਰੀ ਵਸੂਲੀ ਨਾਲ ਜੁੜਿਆ ਹੋ ਸਕਦਾ ਹੈ।
, ਕਿਉਂਕਿ ਮੁਹਾਲੀ ਦੇ ਕਾਰੋਬਾਰੀਆਂ ਨੂੰ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਹਿਲਾਂ ਵੀ ਵਸੂਲੀ ਨਾ ਦੇਣ ‘ਤੇ ਉਨ੍ਹਾਂ ਦੇ ਦਫ਼ਤਰਾਂ ਅਤੇ ਘਰਾਂ ‘ਤੇ ਵੀ ਗੋਲੀਬਾਰੀ ਦੀਆਂ ਘਟਨਾਵਾਂ ਹੋਈਆਂ ਸਨ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਜਿਮ ਟ੍ਰੇਨਰ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ । ਹਮਲਾਵਰਾਂ ਬਾਰੇ ਅਜੇ ਕੋਈ ਪਤਾ ਨਹੀਂ ਲੱਗ ਸਕਿਆ।
Gunfire Erupted In Mohali Early In The Morning Gym Trainer Attacked Admitted To Hospital
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)