ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਸਤਿਕਾਰ ਅਤੇ ਇਸ ਦੇ ਪ੍ਰਸਾਰ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਨਵੇਂ ਹੁਕਮਾਂ ਅਨੁਸਾਰ ਸਾਰੀਆਂ ਦਫ਼ਤਰੀ ਫਾਈਲਾਂ ਅਤੇ ਦਸਤਾਵੇਜ਼ਾਂ ’ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪੰਜਾਬੀ (ਗੁਰਮੁਖੀ ਲਿਪੀ) ਵਿੱਚ ਦਸਤਖ਼ਤ ਕਰਨਾ ਲਾਜ਼ਮੀ ਕਰ ਦਿੱਤਾ ਹੈ।
ਵਾਈਸ ਚਾਂਸਲਰ ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪਸਾਰ ਨੂੰ ਯਕੀਨੀ ਬਣਾਉਣਾ ਹੈ। ਇਸ ਲਈ ਪ੍ਰਸ਼ਾਸਕੀ ਪੱਧਰ ’ਤੇ ਵੀ ਭਾਸ਼ਾ ਦਾ ਪੂਰਨ ਅਮਲ ਕਰਨਾ ਜਰੂਰੀ ਹੈ। ਉਨ੍ਹਾਂ ਨੇ ਜੋੜਿਆ ਕਿ ਭਾਸ਼ਾ ਸਿਰਫ਼ ਗੱਲਬਾਤ ਦਾ ਮਾਧਿਅਮ ਨਹੀਂ, ਸਗੋਂ ਸਾਡੀ ਪਛਾਣ ਹੈ, ਅਤੇ ਇਸ ਦੀ ਸ਼ੁਰੂਆਤ ਯੂਨੀਵਰਸਿਟੀ ਤੋਂ ਹੋਣੀ ਚਾਹੀਦੀ ਹੈ।
ਯੂਨੀਵਰਸਿਟੀ ਦੇ ਇਸ ਫੈਸਲੇ ਦਾ ਸਵਾਗਤ ਪੰਜਾਬੀ ਭਾਸ਼ਾ ਦੇ ਵਿਦਵਾਨਾਂ, ਸਾਹਿਤਕਾਰਾਂ, ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੁਆਰਾ ਪੰਜਾਬੀ ਵਿੱਚ ਦਸਤਖ਼ਤ ਕਰਨ ਨਾਲ ਹੇਠਲੇ ਪੱਧਰ ਤੱਕ ਸਕਾਰਾਤਮਕ ਸੁਨੇਹਾ ਜਾਵੇਗਾ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਦੇ ਸਾਰੇ ਪੱਤਰ-ਵਿਹਾਰ ਵੀ ਇਸ ਨਿਯਮ ਦੇ ਅਧੀਨ ਹੋਣਗੇ।
Punjabi University Makes Punjabi Language Official For Staff Signatures Now Only In Punjabi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)