ਅੰਮ੍ਰਿਤਸਰ 'ਚ MLA ਜੀਵਨ ਜੋਤ ਦੇ ਦਫਤਰ ਬਾਹਰ ਕੂੜੇ ਦੇ ਢੇਰਾਂ ਦੇ ਵਿਰੋਧ 'ਚ ਭਾਜਪਾ ਨੇ ਕੀਤਾ ਅਨੋਖਾ ਪ੍ਰਦਰਸ਼ਨ

01/12/2025 | Public Times Bureau | Panjab

ਅੰਮ੍ਰਿਤਸਰ ਭਾਜਪਾ ਦੇ ਸਾਬਕਾ ਸਪੋਰਟਸ ਸੈੱਲ ਪ੍ਰਧਾਨ ਵੱਲੋਂ ਅੱਜ ਅੰਮ੍ਰਿਤਸਰ ਦੇ ਐਮਐਲਏ ਜੀਵਨ ਜੋਤ ਦੇ ਮੁੱਖ ਦਫ਼ਤਰ ਦੇ ਬਾਹਰ ਪਏ ਕੂੜੇ ਦੇ ਢੇਰਾਂ ਨੂੰ ਲੈ ਕੇ ਨੌਕਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਦਫ਼ਤਰ ਬਾਹਰ ਪਏ ਕੂੜੇ ਦੇ ਢੇਰ ਦੇ ਕੋਲ “ਸੈਲਫੀ ਪੁਆਇੰਟ” ਦਾ ਬੋਰਡ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਿਸ਼ਾਨਾ ਸਾਧਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨਰਾਜ ਸਿੰਘ ਛੀਣਾ ਨੇ ਕਿਹਾ ਕਿ ਜੇਕਰ ਐਮਐਲਏ ਆਪਣੇ ਹੀ ਦਫ਼ਤਰ ਦੇ ਬਾਹਰ ਲੱਗੇ ਕੂੜੇ ਦੇ ਢੇਰ ਨਹੀਂ ਚੁੱਕਵਾ ਸਕਦੀ, ਤਾਂ ਉਹ ਸ਼ਹਿਰ ਅਤੇ ਹਲਕੇ ਦੇ ਵਿਕਾਸ ਅਤੇ ਸਾਫ਼-ਸਫ਼ਾਈ ਵੱਲ ਕਿਸ ਤਰ੍ਹਾਂ ਧਿਆਨ ਦੇ ਸਕਦੀ ਹੈ। ਉਹਨਾਂ ਨੇ ਕਿਹਾ ਕਿ ਇਹ ਕੂੜਾ ਸਾਫ਼ ਨਾ ਹੋਣਾ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦਾ ਹੈ।
ਉਹਨਾਂ ਨੇ ਦੱਸਿਆ ਕਿ ਬੀਤੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਗੱਲ ਕੀਤੀ ਗਈ ਹੈ, ਪਰ ਜਮੀਨੀ ਹਕੀਕਤ ਇਹ ਹੈ ਕਿ ਸ਼ਹਿਰ ਵਿੱਚ ਹਰ ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਪਵਿੱਤਰ ਸ਼ਹਿਰ ਦਾ ਦਰਜਾ ਦੇਣ ਤੋਂ ਪਹਿਲਾਂ ਇੱਥੇ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸਫ਼ਾਈ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਮਨਰਾਜ ਸਿੰਘ ਛੀਣਾ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਟੂਰਿਸਟ ਹੱਬ ਹੈ, ਦੇਸ਼-ਵਿਦੇਸ਼ ਤੋਂ ਲੱਖਾਂ ਸੈਲਾਨੀ ਇੱਥੇ ਆਉਂਦੇ ਹਨ, ਪਰ ਸ਼ਹਿਰ ਦੀ ਇਹ ਹਾਲਤ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਦੀ ਪੂਰੀ ਨਾਕਾਮੀ ਨੂੰ ਦਰਸਾਉਂਦੀ ਹੈ। ਉਹਨਾਂ ਦਾ ਦੋਸ਼ ਹੈ ਕਿ ਕੂੜਾ ਚੁੱਕਣ ਦੇ ਮਾਮਲੇ ਵਿੱਚ ਮਿਊਂਸਪਲ ਕਾਰਪੋਰੇਸ਼ਨ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ।
ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਪੂਰਵੀ ਹਲਕੇ ਵਿੱਚ ਕੂੜੇ ਦੀ ਸਮੱਸਿਆ ਦਾ ਹੱਲ ਨਾ ਹੋਇਆ, ਤਾਂ ਅਜਿਹੇ “ਸੈਲਫੀ ਪੁਆਇੰਟ” ਦੇ ਬੋਰਡ ਥਾਂ-ਥਾਂ ਲਗਾਏ ਜਾਣਗੇ। ਅੰਤ ਵਿੱਚ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਆਮ ਇਨਸਾਨ ਹਰ ਸਵੇਰੇ ਆਪਣੇ ਘਰ ਦੇ ਬਾਹਰ ਦੀ ਸਫ਼ਾਈ ਕਰਦਾ ਹੈ, ਪਰ ਜੋ ਐਮਐਲਏ ਆਪਣੇ ਦਫ਼ਤਰ ਦੇ ਬਾਹਰ ਕੂੜਾ ਨਹੀਂ ਸਾਫ਼ ਕਰਵਾ ਸਕਦਾ, ਉਹ ਆਪਣੇ ਪੂਰੇ ਹਲਕੇ ਨੂੰ ਕਿਵੇਂ ਸਾਫ਼-ਸੁਥਰਾ ਰੱਖੇਗਾ।

Bjp Holds Unique Protest Against Garbage Piles Outside Mla Jeevan Jyot s Office In Amritsar


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App