ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਮਿਤੀ 13.12.2025 ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜ਼ਨ ਵਿੱਚ ਅੱਜ ਵੱਡੇ ਪੱਧਰ `ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ।
ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀ ਪ੍ਰੇਮ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾਂ ਬੈਂਚ ਸ਼੍ਰੀ ਮਨੋਜ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ, ਤੀਸਰਾ ਬੈਂਚ ਸ਼੍ਰੀ ਪੰਕਜ ਵਰਮਾ, ਅਡੀਸ਼ਨਲ ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਚੌਥਾਂ ਬੈਂਚ ਸ਼੍ਰੀ ਰਮੇਸ਼ ਕੁਮਾਰ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਇਸ ਤੋਂ ਇਲਾਵਾ ਪੱਟੀ ਵਿਖੇ ਦੋਂ ਬੈਂਚ ਸ਼੍ਰੀ ਸਿਮਰਜੀਤ ਸਿੰਘ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਪੱਟੀ ਅਤੇ ਸ਼੍ਰੀ ਕਰਨਜੀਤ ਸਿੰਘ, ਸਿਵਲ ਜੱਜ ਜੂਨੀਅਰ ਡੀਵੀਜ਼ਨ ਪੱਟੀ, ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਸ਼੍ਰੀ ਰਾਜਦੀਪ ਸਿੰਘ ਮਾਨ, ਸਿਵਲ ਜੱਜ ਜੂਨੀਅਰ ਡੀਵੀਜ਼ਨ ਖਡੂਰ ਸਾਹਿਬ ਜਿਸ ਵਿੱਚ ਲੋਕ ਅਦਾਲਤ ਦੇ ਬੈਚਾਂ ਦੇ ਮਾਣਯੋਗ ਪ੍ਰਜ਼ਾਈਡਿੰਗ ਅਫਸਰਾਂ ਨੇ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ, ਆਹਮੋ- ਸਾਹਮਣੇ ਬੈਠ ਦੇ ਉਹਨਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਝਗੜਾ ਖਤਮ ਕਰਨ ਦੇ ਫਾਈਦੇ ਦੱਸਦੇ ਹੋਏ ਉਹਨਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।
The National Lok Adalat Has Become A Means Of Bringing Together Married Couples Separated By Mutual Disputes
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)