ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਸ਼ੁਰੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ।
ਰਾਜਨੀਤਿਕ ਮਾਹਿਰਾਂ ਮੁਤਾਬਕ, ਇਨ੍ਹਾਂ ਚੋਣਾਂ ਵਿੱਚ ਜਿਹੜੀ ਪਾਰਟੀ ਜਿੱਤ ਹਾਸਲ ਕਰੇਗੀ, ਉਹ ਪੇਂਡੂ ਖੇਤਰਾਂ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਵਿੱਚ ਕਾਮਯਾਬ ਰਹੇਗੀ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਨਤੀਜਿਆਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਵਿੱਚ ਪੇਂਡੂ ਖੇਤਰਾਂ ਦੇ ਕਰੀਬ 1.30 ਕਰੋੜ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਸੀ, ਜਿਨ੍ਹਾਂ ਵਿੱਚੋਂ ਲਗਭਗ 62 ਲੱਖ ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ। ਸੂਬੇ ਭਰ ਵਿੱਚ ਕੁੱਲ 48.40 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਚੋਣੀ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ 15 ਅਤੇ ਪੰਚਾਇਤ ਸੰਮਤੀਆਂ ਦੇ 181 ਉਮੀਦਵਾਰ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪਹਿਲਾਂ ਹੀ ਕਾਮਯਾਬ ਰਹੇ ਹਨ।
Results Of Zila Parishad And Block Samiti Elections In Punjab Begin Aap akali Dal Ahead
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)