ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਨਾਗਰਿਕ ਸੇਵਾ ਪ੍ਰਦਾਨ ਕਰਨ ਲਈ 54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ। ਇਸ ਨਾਲ ਰਾਜ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ। ਇਹ ਐਲਾਨ ਪ੍ਰਸ਼ਾਸਨ ਸੁਧਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ, ਸ਼੍ਰੀ ਅਮਨ ਅਰੋੜਾ ਨੇ ਮਗਸੀਪਾ (MAGSIPA) ਵਿਖੇ ਕੀਤੀ। ਮੀਟਿੰਗ ਦੌਰਾਨ ਪਿਛਲੇ 544 ਕੇਂਦਰਾਂ ਦੀ ਕਾਰਗੁਜ਼ਾਰੀ, ਪੈਂਡੈਂਸੀ ਦਰਾਂ ਵਿੱਚ ਘਟਾਓ ਅਤੇ ਸਰਵਿਸ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਨਵੇਂ ਸੇਵਾ ਕੇਂਦਰ 15 ਜਨਵਰੀ, 2026 ਤੱਕ ਲਾਂਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੈਵਾ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਅਤੇ ਜ਼ਿਲ੍ਹਿਆਂ ਨੂੰ ਉਤਮ ਪ੍ਰਦਰਸ਼ਨ ਲਈ ਇਨਾਮ ਅਤੇ ਸਨਮਾਨ ਦਿੱਤੇ ਜਾਣਗੇ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਜ਼ੀਰੋ ਪੈਂਡੈਂਸੀ ਅਤੇ ਨਾਗਰਿਕ ਸੇਵਾਵਾਂ ਸੁਧਾਰ ਲਈ ਕੀਤੀ ਜਾ ਰਹੀ ਨਵੀਂ ਕੋਸ਼ਿਸ਼ ਦਾ ਹਿੱਸਾ ਹੈ।
Mann Government s Digital Step Towards Colorful Punjab 54 New Service Centers To Be Opened To Strengthen Service Delivery Network
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)