ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇੰਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਭੁੱਲਰ ਨੂੰ ਹਾਈ ਕੋਰਟ 'ਚ ਹੀ ਆਪਣਾ ਪੱਖ ਰੱਖਣ ਲਈ ਕਿਹਾ ਹੈ। ਹਰਚਰਨ ਸਿੰਘ ਭੁੱਲਰ ਨੇ CBI ਜਾਂਚ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਦੋਂ ਭੁੱਲਰ ਨੂੰ ਇਸ ਪਟੀਸ਼ਨ 'ਤੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।
ਦਸਦਈਏ ਸੀਬੀਆਈ ਨੇ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਕ੍ਰਿਸ਼ਨੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਆਈਜੀ ਦੇ ਘਰ ਦੀ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਦੀ ਨਕਦੀ, ਗਹਿਣੇ ਅਤੇ ਸ਼ਰਾਬ ਬਰਾਮਦ ਹੋਈ ਸੀ।
Suspended Dig Harcharan Bhullar Gets A Big Setback From The Supreme Court Refuses To Hear His Petition
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)