ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਭਿਖਿਆਸੈਨ ਖੇਤਰ ਅਧੀਨ ਸ਼ਿਲਾਪਾਨੀ ਨੇੜੇ ਇੱਕ ਯਾਤਰੀ ਬੱਸ ਡਰਾਈਵਰ ਦਾ ਕੰਟਰੋਲ ਖੋ ਬੈਠਣ ਕਾਰਨ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਸਮੇਤ 12 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਜ਼ਖ਼ਮੀਆਂ ਨੂੰ ਖੱਡ ਵਿੱਚੋਂ ਕੱਢ ਕੇ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਅਧਿਕਾਰੀਆਂ ਮੁਤਾਬਕ ਬੱਸ ਵਿੱਚ ਕੁੱਲ 19 ਯਾਤਰੀ ਸਵਾਰ ਸਨ।
ਪੁਲਿਸ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੁਰੂਆਤੀ ਤੌਰ ‘ਤੇ ਡਰਾਈਵਰ ਵੱਲੋਂ ਕੰਟਰੋਲ ਗੁਆ ਬੈਠਣ ਦੀ ਗੱਲ ਸਾਹਮਣੇ ਆ ਰਹੀ ਹੈ। ਮ੍ਰਿਤਕਾਂ ਵਿੱਚ ਪੰਜ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਕੁਝ ਦੀ ਪਛਾਣ ਕਰ ਲਈ ਗਈ ਹੈ, ਜਦਕਿ ਇੱਕ ਨੌਜਵਾਨ ਦੀ ਪਛਾਣ ਅਜੇ ਬਾਕੀ ਹੈ।
ਇਸ ਹਾਦਸੇ ‘ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਅਤੇ ਜ਼ਖ਼ਮੀਆਂ ਨੂੰ ਤੁਰੰਤ ਅਤੇ ਬਿਹਤਰ ਡਾਕਟਰੀ ਸਹੂਲਤਾਂ ਦੇਣ ਦੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ‘ਤੇ ਦੁੱਖ ਜਤਾਉਂਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
Terrible road accident in almora bus full of passengers falls into deep gorge 7 dead 12 injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)