ਪੰਜਾਬ ਮਿਡ-ਡੇਅ ਮੀਲ ਸੋਸਾਇਟੀ ਵੱਲੋਂ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਪੀ.ਏ.ਯੂ ਲੁਧਿਆਣਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਦੀ ਮੁੱਖ ਅਧਿਆਪਕ ਸੁਮਨਪ੍ਰੀਤ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਲਗਭਗ 30 ਕੁੱਕਾਂ ਨੇ ਹਿੱਸਾ ਲਿਆ।
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਵਰਕਸ਼ਾਪ ਦੌਰਾਨ ਪੀ.ਏ.ਯੂ ਤੋਂ ਡੀਨ ਕਿਰਨ ਬੈਂਸ ਅਤੇ ਡਾ. ਮੋਨਿਕਾ ਵਰਮਾ ਨੇ ਕੁੱਕਾਂ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਭੋਜਨ ਤਿਆਰ ਕਰਨ ਅਤੇ ਪਰੋਸਦੇ ਸਮੇਂ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਮਿਡ-ਡੇਅ ਮੀਲ ਵਰਕਰਾਂ ਨੂੰ ਕਾਂਜੀ (ਖਮੀਰੇ ਹੋਏ ਚੌਲਾਂ ਦਾ ਪਾਣੀ/ਗਰੂਏਲ) ਤਿਆਰ ਕਰਨ ਬਾਰੇ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਕਾਂਜੀ ਪੀਣ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਮਿਡ-ਡੇਅ ਮੀਲ ਇੰਚਾਰਜ ਦਵਿੰਦਰ ਕੌਰ ਅਤੇ ਬਲਾਕ ਪੱਧਰੀ ਮਿਡ-ਡੇਅ ਮੀਲ ਇੰਚਾਰਜ ਜਗਜੀਤ ਸਿੰਘ ਵੀ ਮੌਜੂਦ ਸਨ।
Information Given To Mid day Meal Workers At Pau School On Hygiene And Nutrition
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)