ਪੰਜਾਬੀ ਯੂਨੀਵਰਸਿਟੀ ਨੇ ਸਰਕਾਰ ਨੂੰ ਪੱਤਰ ਲਿਖ ਕੇ ਮਾਸਿਕ ਗ੍ਰਾਂਟ ਸਮੇਂ ਸਿਰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਯੂਨੀਵਰਸਿਟੀ ਰਜਿਸਟਰਾਰ ਦਫ਼ਤਰ ਵੱਲੋਂ ਉਚੇਰੀ ਸਿੱਖਿਆ ਵਿਭਾਗ ਨੂੰ ਭੇਜੇ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ “ਨਾਨ-ਪਲਾਨ ਨਿਰਬਾਹ ਗ੍ਰਾਂਟ” ਹਰ ਮਹੀਨੇ ਦੇ ਪਹਿਲੇ ਦੋ ਕੰਮਕਾਜੀ ਦਿਨਾਂ ਵਿੱਚ ਯੂਨੀਵਰਸਿਟੀ ਦੇ ਖਾਤੇ ਵਿੱਚ ਜਮ੍ਹਾ ਕੀਤੀ ਜਾਵੇ। ਇਹ ਕਦਮ ਯੂਨੀਵਰਸਿਟੀ ਦੇ ਹਜ਼ਾਰਾਂ ਕਰਮਚਾਰੀਆਂ ਨੂੰ ਵਿੱਤੀ ਮੁਸ਼ਕਿਲਾਂ ਅਤੇ ਬੈਂਕਾਂ ਦੇ ਜੁਰਮਾਨਿਆਂ ਤੋਂ ਬਚਾਉਣ ਲਈ ਚੁੱਕਿਆ ਗਿਆ ਹੈ।
ਚਾਲੂ ਵਿੱਤੀ ਸਾਲ 2025-26 ਲਈ ਰਾਜ ਸਰਕਾਰ ਵੱਲੋਂ ਯੂਨੀਵਰਸਿਟੀ ਲਈ 393.75 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਅਨੁਸਾਰ ਹਰ ਮਹੀਨੇ ਲਗਭਗ 81.55 ਕਰੋੜ ਰੁਪਏ ਦੀ ਗ੍ਰਾਂਟ ਮਿਲਣੀ ਹੈ। ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਗ੍ਰਾਂਟ ਦੇਰੀ ਨਾਲ ਮਿਲਣ ਕਾਰਨ ਯੂਨੀਵਰਸਿਟੀ ਦੇ ਬੀ ਅਤੇ ਸੀ ਕਲਾਸ ਕਰਮਚਾਰੀਆਂ ਨੂੰ ਮਾਨਸਿਕ ਅਤੇ ਵਿੱਤੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿੱਤੀ ਸੁਵਿਧਾ ਸੁਨਿਸ਼ਚਿਤ ਕਰਨ ਲਈ ਯੂਨੀਵਰਸਿਟੀ ਨੇ ਸਟੇਟ ਬੈਂਕ ਆਫ ਇੰਡੀਆ ਤੋਂ 120 ਕਰੋੜ ਰੁਪਏ ਦੀ ਓਵਰਡਰਾਫਟ ਲਿਮਟ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਲਈ ਯੂਨੀਵਰਸਿਟੀ ਦੇ ਖਾਤੇ ਅਤੇ ਫੰਡ ਐਸਕਰੋ ਕੀਤੇ ਗਏ ਹਨ। ਇਸ ਮਸਲੇ ਨੂੰ ਸੁਲਝਾਉਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਬੈਂਕਾਂ ਨਾਲ ਗੱਲਬਾਤ ਕਰਕੇ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰੇਗੀ।
ਕਮੇਟੀ ਵੱਲੋਂ ਬੈਂਕਾਂ ਨਾਲ ਸਹਿਮਤੀ ਹੋਣ ‘ਤੇ ਕਰਮਚਾਰੀਆਂ ਦੀਆਂ ਤਨਖਾਹਾਂ ਲਈ ਨਿਸ਼ਚਿਤ ਮਿਤੀ ਤੈਅ ਕੀਤੀ ਜਾਵੇਗੀ। ਯੂਨੀਵਰਸਿਟੀ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਵਿੱਤੀ ਬੋਝ ਘਟੇਗਾ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਹੋਵੇਗੀ।
Punjabi University Writes To Government On Delay In Grant Payment Mentions Cibil Score And Fines Of Employees
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)