ਥਾਣਾ ਇਸਲਾਮਾਬਾਦ ਅਧੀਨ ਕੋਟ ਖ਼ਾਲਸਾ ਇਲਾਕੇ ਵਿੱਚ 26 ਸਾਲਾ ਅਕਾਸ਼ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅਕਾਸ਼ ਫੁੱਟਬਾਲ ਖਿਡਾਰੀ ਸੀ ਅਤੇ ਬੀਐੱਸਸੀ ਦਾ ਵਿਦਿਆਰਥੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਲਾਕੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲਿਸ ਇਸ ਨੂੰ ਰੋਕਣ ਵਿੱਚ ਅਸਫਲ ਸਾਬਤ ਹੋ ਰਹੀ ਹੈ।
ਪਿਛਲੇ ਤਿੰਨ ਸਾਲਾਂ ਦੌਰਾਨ ਅਕਾਸ਼ ਨੂੰ ਨਸ਼ੇ ਦੀ ਲਤ ਲੱਗ ਗਈ ਸੀ। ਪਹਿਲਾਂ ਉਹ ਸ਼ਰਾਬ ਪੀਣ ਲੱਗਾ, ਫਿਰ ਮੈਡੀਕਲ ਨਸ਼ਿਆਂ ਦਾ ਸੇਵਨ ਕਰਨ ਲੱਗਾ। ਉਸ ਨੂੰ ਦੋ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ। ਦਸ ਦਿਨ ਪਹਿਲਾਂ ਉਸਦੇ ਪਿਤਾ, ਅਸ਼ੋਕ ਸੈਣੀ, ਜੋ ਪੰਜਾਬ ਪੁਲਿਸ ਹੋਮ ਗਾਰਡ ਵਿੱਚ ਤਾਇਨਾਤ ਹਨ, ਨੇ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਵਾਇਆ ਸੀ ਅਤੇ ਸ਼ੁੱਕਰਵਾਰ ਦੁਪਹਿਰ ਨੂੰ ਘਰ ਲੈ ਆਏ।
ਮੌਤ ਤੋਂ ਪਹਿਲਾਂ ਅਕਾਸ਼ ਆਪਣੇ ਦੋਸਤਾਂ ਨਾਲ ਘਰੋਂ ਬਾਹਰ ਗਿਆ, ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ। ਘਟਨਾ ਤੋਂ ਬਾਅਦ ਉਸ ਦੇ ਦੋਸਤ ਮੌਕੇ ਤੋਂ ਫ਼ਰਾਰ ਹੋ ਗਏ।
ਮੌਤ ਦੀ ਜਾਣਕਾਰੀ ਮਿਲਣ ‘ਤੇ ਇਲਾਕੇ ਦੇ ਨਿਵਾਸੀਆਂ ਅਤੇ ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸਲਾਮਾਬਾਦ ਪੁਲਿਸ ਦੇ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Islamabad Police Station 26 year old Football Player Dies Due To Drug Overdose Family Accuses Police Of Failure
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)